ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਨੌਗਾਮ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ 3 ਅੱਤਵਾਦੀ ਮਾਰੇ ਗਏ ਹਨ। ਆਪਰੇਸ਼ਨ ਜਾਰੀ ਹੈ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਸ਼੍ਰੀਨਗਰ ਦੇ ਨੌਗਾਮ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ।
ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਨੌਗਾਮ ਮੁਕਾਬਲੇ ਵਿੱਚ ਮਾਰਿਆ ਗਿਆ ਅੱਤਵਾਦੀ ਸਮੀਰ ਭੱਟ ਇਸ ਕਤਲੇਆਮ ਵਿੱਚ ਸ਼ਾਮਲ ਸੀ। ਉਹ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ/ਟੀਆਰਐਫ ਨਾਲ ਜੁੜੇ ਹੋਏ ਸੀ।
ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਅਤੇ ਸੁਰੱਖਿਆ ਬਲਾਂ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਸੁਰੱਖਿਆ ਬਲ ਛੁਪਣਗਾਹ ਵੱਲ ਵਧ ਰਹੇ ਸਨ ਜਦੋਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਫਿਲਹਾਲ ਮੁਕਾਬਲਾ ਚੱਲ ਰਿਹਾ ਹੈ।