ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਇਹ ਮੁਕਾਬਲਾ ਬਿਜਬੇਹਰਾ ਦੇ ਸ਼ਿਤੀਪੋਰਾ ਇਲਾਕੇ ਵਿੱਚ ਹੋਇਆ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਅਨੰਤਨਾਗ ਦੇ ਚਕਵਾਨਗੁੰਡ ਨਿਵਾਸੀ ਇਸ਼ਫਾਕ ਗਨੀ ਅਤੇ ਡੋਗਰੀਪੁਰਾ, ਅਵੰਤੀਪੋਰਾ ਨਿਵਾਸੀ ਯਾਵਰ ਅਯੂਬ ਡਾਰ ਵਜੋਂ ਹੋਈ ਹੈ। ਦੋਵੇਂ ਪਾਬੰਦੀਸ਼ੁਦਾ ਜਥੇਬੰਦੀ ਹਿਜ਼ਬੁਲ ਮੁਜਾਹਿਦੀਨ ਦੇ ਮੈਂਬਰ ਸਨ।
ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਦੋਵੇਂ ਕਈ ਅੱਤਵਾਦੀ ਘਟਨਾਵਾਂ 'ਚ ਸ਼ਾਮਲ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ ਕੁਝ ਹੋਰ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਹੋਈ ਹੈ। ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਪੁਲਿਸ ਨੇ ਸ਼ਨੀਵਾਰ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ਇਲਾਕੇ 'ਚ ਮੁਕਾਬਲੇ ਦੌਰਾਨ 2 ਅੱਤਵਾਦੀਆਂ ਨੂੰ ਮਾਰ ਦਿੱਤਾ। ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਕਿਹਾ ਕਿ ਭਰੋਸੇਯੋਗ ਸੂਚਨਾਵਾਂ ਦੇ ਆਧਾਰ 'ਤੇ ਪੁਲਿਸ, ਸੈਨਾ ਦੀ 3 ਆਰਆਰ ਅਤੇ ਸੀਆਰਪੀਐਫ ਦੀ ਇੱਕ ਸਾਂਝੀ ਟੀਮ ਨੇ ਜ਼ਿਲ੍ਹੇ ਦੇ ਸ਼ਾਤੀਪੋਰਾ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ।