ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਵਾਨੀਗਾਮ ਬਾਲਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਲਾਕੇ 'ਚ ਕਿੰਨੇ ਅੱਤਵਾਦੀ ਫਸੇ ਹੋਏ ਹਨ। ਸੁਰੱਖਿਆ ਬਲ ਇਲਾਕੇ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਫਿਲਹਾਲ ਮੁਕਾਬਲਾ ਚੱਲ ਰਿਹਾ ਹੈ। ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ।
ਮਿਲੀ ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਵਾਨੀਗਾਮ ਬਾਲਾ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ। ਇਸ 'ਤੇ ਕਾਰਵਾਈ ਕਰਦੇ ਹੋਏ ਸਥਾਨਕ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ। ਸੁਰੱਖਿਆ ਬਲ ਜਿਵੇਂ ਹੀ ਅੱਤਵਾਦੀਆਂ ਦੇ ਟਿਕਾਣੇ ਵੱਲ ਵਧੇ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਹਮਲਾ ਕਰ ਦਿੱਤਾ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਗੋਲੀਬਾਰੀ ਕੀਤੀ। ਇਸ ਨਾਲ ਦੋਵਾਂ ਧਿਰਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਇਸ ਮੁਕਾਬਲੇ 'ਚ ਕਿੰਨੇ ਅੱਤਵਾਦੀ ਮਾਰੇ ਗਏ, ਇਹ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਮੁਕਾਬਲਾ ਚੱਲ ਰਿਹਾ ਹੈ।