ਪੰਜਾਬ

punjab

ETV Bharat / bharat

Encounter : ਸ਼੍ਰੀਨਗਰ ਦੇ ਹਰਵਾਨ ’ਚ ਮੁੱਠਭੇੜ, ਇੱਕ ਅੱਤਵਾਦੀ ਢੇਰ - ਮੁਕਾਬਲੇ ਵਿੱਚ ਇਕ ਅਣਪਛਾਤਾ ਅੱਤਵਾਦੀ ਮਾਰਿਆ

ਸ਼੍ਰੀਨਗਰ ਦੇ ਹਰਵਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਈ ਹੈ। ਇਸ ਮੁਕਾਬਲੇ ਵਿੱਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਹੈ। ਸੁਰੱਖਿਆ ਬਲਾਂ ਨੇ ਸੂਚਨਾ ਦੇ ਆਧਾਰ 'ਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਸੀ।

ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ

By

Published : Dec 19, 2021, 8:33 AM IST

ਸ਼੍ਰੀਨਗਰ:ਹਰਵਾਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਤਵਾਦੀ ਕਿਸ ਸੰਗਠਨ ਨਾਲ ਜੁੜਿਆ ਹੋਇਆ ਸੀ। ਅਣਪਛਾਤੇ ਅੱਤਵਾਦੀ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਸੁਰੱਖਿਆ ਬਲਾਂ ਨੇ ਸੂਚਨਾ ਦੇ ਆਧਾਰ 'ਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਸੀ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ (LeT) ਦੇ ਦੋ ਅੱਤਵਾਦੀ ਮਾਰੇ ਗਏ ਸਨ। ਇਹ ਮੁਕਾਬਲਾ ਰੇਦਵਾਨੀ ਇਲਾਕੇ ਵਿੱਚ ਹੋਇਆ।

ਇਹ ਵੀ ਪੜ੍ਹੋ:Encounter: ਕੁਲਗਾਮ 'ਚ ਮੁੱਠਭੇੜ, 2 ਅੱਤਵਾਦੀ ਢੇਰ

ABOUT THE AUTHOR

...view details