ਅਨੰਤਨਾਗ: ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਤੰਗਪਾਵਾ ਇਲਾਕੇ ਦੇ ਕੋਕਰਨਾਗ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ (Jammu and Kashmir Encounter) ਹਨ। ਇਨ੍ਹਾਂ ਅੱਤਵਾਦੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਐਤਵਾਰ ਦੇਰ ਸ਼ਾਮ ਸ਼ੁਰੂ ਹੋਇਆ ਇਹ ਮੁਕਾਬਲਾ ਫਿਲਹਾਲ ਜਾਰੀ ਹੈ। ਇਲਾਕੇ 'ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ, ਸਰਚ ਆਪਰੇਸ਼ਨ ਜਾਰੀ ਹੈ।
ਇਹ ਵੀ ਪੜੋ:ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਇਸ ਸਾਲ 2 ਲੱਖ ਤੋਂ ਵੱਧ ਸ਼ਰਧਾਲੂ ਨੇ ਕੀਤੇ ਦਰਸ਼ਨ
ਇਕ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਦੇਰ ਸ਼ਾਮ ਕੋਕਰਨਾਗ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਭਾਰਤੀ ਸੈਨਾ, ਜੰਮੂ-ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਦੀ 19 ਆਰਆਰ ਦੀ ਸਾਂਝੀ ਟੀਮ ਨੇ ਇਲਾਕੇ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਸੁਰੱਖਿਆ ਬਲ ਜਿਵੇਂ ਹੀ ਅੱਗੇ ਵਧੇ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ।