ਸ਼੍ਰੀਨਗਰ— ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਸੋਪੋਰ 'ਚ ਪਾਣੀਪੋਰਾ ਦੇ ਜੰਗਲਾਂ 'ਚ ਹੋਏ ਮੁਕਾਬਲੇ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਸਬੰਧਤ ਇਕ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ। ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਨੇ ਇਹ ਜਾਣਕਾਰੀ ਦਿੱਤੀ। ਆਈਜੀਪੀ ਕਸ਼ਮੀਰ ਨੇ ਦੱਸਿਆ ਕਿ ਮੌਕੇ ਤੋਂ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਦੋ ਐਫਟੀ ਅਤੇ ਇੱਕ ਸਥਾਨਕ ਅੱਤਵਾਦੀ ਘੇਰਾਬੰਦੀ ਤੋਂ ਫਰਾਰ ਹੋ ਗਏ। ਪੁਲਸ ਮੁਤਾਬਕ ਫਿਲਹਾਲ ਪਾਣੀਪੋਰਾ ਜੰਗਲੀ ਖੇਤਰ 'ਚ ਤਲਾਸ਼ੀ ਮੁਹਿੰਮ ਜਾਰੀ ਹੈ।
ਆਈਜੀਪੀ ਕਸ਼ਮੀਰ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਕੋਲੋਂ ਬਰਾਮਦ ਹੋਏ ਦਸਤਾਵੇਜ਼ਾਂ ਅਨੁਸਾਰ ਉਸ ਦੀ ਪਛਾਣ ਲਾਹੌਰ, ਪਾਕਿਸਤਾਨ ਦੇ ਹੰਜਲਾ ਵਜੋਂ ਹੋਈ ਹੈ। ਇੱਕ ਏਕੇ ਰਾਈਫਲ, 5 ਮੈਗਜ਼ੀਨਾਂ ਸਮੇਤ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।