ਪੰਜਾਬ

punjab

By

Published : Jul 8, 2021, 11:28 AM IST

ETV Bharat / bharat

ਵੱਖ-ਵੱਖ ਮੁਕਾਬਲਿਆਂ 'ਚ ਫੌਜ ਵਲੋਂ ਪੰਜ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਪੁਚਲ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਫੌਜ, ਨੀਮ ਫੌਜੀ ਬਲ, ਫਾਇਰ ਬ੍ਰਿਗੇਡ ਅਤੇ ਸੂਬਾ ਪੁਲਿਸ ਦੇ ਮੁਲਾਜ਼ਮ ਮੌਕੇ 'ਤੇ ਮੌਜੂਦ ਹਨ।

ਵੱਖ-ਵੱਖ ਮੁਕਾਬਲਿਆਂ 'ਚ ਫੌਜ ਵਲੋਂ ਪੰਜ ਅੱਤਵਾਦੀ ਢੇਰ
ਵੱਖ-ਵੱਖ ਮੁਕਾਬਲਿਆਂ 'ਚ ਫੌਜ ਵਲੋਂ ਪੰਜ ਅੱਤਵਾਦੀ ਢੇਰ

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਪੁਚਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੂੰ ਕਸ਼ਮੀਰ 'ਚ ਵੱਡੀ ਸਫਲਤਾ ਮਿਲੀ ਹੈ। ਦੱਖਣੀ ਕਸ਼ਮੀਰ 'ਚ ਦੋ ਥਾਵਾਂ 'ਤੇ ਚੱਲ ਰਹੇ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਕੁਲ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਕੁਲਗਾਮ ਵਿੱਚ ਸੁਰੱਖਿਆ ਬਲਾਂ ਦੁਆਰਾ ਲਸ਼ਕਰ ਦੇ ਦੋ ਅੱਤਵਾਦੀ ਮਾਰੇ ਗਏ, ਜਦਕਿ ਪੁਲਵਾਮਾ ਵਿੱਚ ਵੀ ਮੁਠਭੇੜ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ।

ਤੁਹਾਨੂੰ ਦੱਸ ਦੇਈਏ ਕਿ ਅੱਜ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਬੁਰਹਾਨ ਵਾਨੀ ਦੀ ਮੌਤ ਨੂੰ ਪੰਜ ਸਾਲ ਪੂਰੇ ਹੋ ਗਏ ਹਨ। ਬੁਰਹਾਨ ਵਾਨੀ ਨੂੰ 8 ਜੁਲਾਈ 2016 ਨੂੰ ਕੋਕਰਨਾਗ ਵਿੱਚ ਮਾਰਿਆ ਗਿਆ ਸੀ। ਉਸ ਸਮੇਂ ਤੋਂ ਹਰ ਸਾਲ ਅੱਤਵਾਦੀ 8 ਜੁਲਾਈ ਨੂੰ ਹਮਲਾ ਕਰਨ ਦੀ ਤਿਆਰੀ ਵਿੱਚ ਹਨ, ਪਰ ਅਜਿਹਾ ਕੋਈ ਕਦਮ ਚੁੱਕਣ ਤੋਂ ਪਹਿਲਾਂ ਹੀ ਸੁਰੱਖਿਆ ਬਲਾਂ ਨੇ ਆਪਣਾ ਕੰਮ ਪੂਰਾ ਕਰ ਲਿਆ ਹੈ।

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਹਿਜ਼ਬੁਲ ਮੁਜਾਹਿਦੀਨ ਦਾ ਇੱਕ ਚੋਟੀ ਦਾ ਕਮਾਂਡਰ ਮਾਰਿਆ ਗਿਆ। ਇਹ ਜਾਣਕਾਰੀ ਪੁਲਿਸ ਨੇ ਦਿੱਤੀ।

ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਹਿਜਬੁਲ ਮੁਜਾਹਿਦੀਨ ਸਮੂਹ ਦੇ ਕਮਾਂਡਰ ਮਹਿਰਾਜੂਦੀਨ ਹਲਵਾਈ ਉਰਫ ਉਬੈਦ ਨੂੰ ਕੁਪਵਾੜਾ ਜ਼ਿਲ੍ਹੇ ਦੇ ਗੈਂਡੇਰਜ਼ ਖੇਤਰ ਵਿੱਚ ਵਟੇਨ ਵਿਖੇ ਵਾਹਨਾਂ ਦੀ ਰੁਟੀਨ ਚੈਕਿੰਗ ਦੌਰਾਨ ਫੜਿਆ ਗਿਆ।

ਕਸ਼ਮੀਰ ਪੁਲਿਸ ਦੇ ਆਈਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਕਸ਼ਮੀਰ ਵਿੱਚ 24 ਘੰਟਿਆਂ ਵਿੱਚ ਪੰਜ ਅੱਤਵਾਦੀ ਮਾਰੇ ਗਏ ਹਨ। ਇਸ ਲਈ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਵਧਾਈ।

ਇਹ ਵੀ ਪੜ੍ਹੋ:20 ਕਿੱਲੋ ਹੈਰੋਇਨ ਤੇ 40 ਲੱਖ ਰੁਪਏ ਦੀ ਡਰੱਗ ਮਨੀ ਸਮੇਤ 12 ਕਾਬੂ

ABOUT THE AUTHOR

...view details