ਪੰਜਾਬ

punjab

By

Published : Dec 17, 2020, 11:10 AM IST

ETV Bharat / bharat

ਜੰਮੂ-ਕਸ਼ਮੀਰ: ਅਨੰਤਨਾਗ 'ਚ ਐਨਕਾਉਂਟਰ, ਇੱਕ ਅੱਤਵਾਦੀ ਜ਼ਖ਼ਮੀ ਹਾਲਤ 'ਚ ਕਾਬੂ

ਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਜ਼ਖ਼ਮੀ ਹਾਲਤ ਵਿੱਚ ਕਾਬੂ ਕੀਤਾ ਹੈ। ਫਿਲਹਾਲ ਅੱਤਵਾਦੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਜੰਮੂ-ਕਸ਼ਮੀਰ: ਅਨੰਤਨਾਗ 'ਚ ਐਨਕਾਉਂਟਰ, ਇੱਕ ਅੱਤਵਾਦੀ ਜ਼ਖ਼ਮੀ ਹਾਲਤ 'ਚ ਕਾਬੂ
ਜੰਮੂ-ਕਸ਼ਮੀਰ: ਅਨੰਤਨਾਗ 'ਚ ਐਨਕਾਉਂਟਰ, ਇੱਕ ਅੱਤਵਾਦੀ ਜ਼ਖ਼ਮੀ ਹਾਲਤ 'ਚ ਕਾਬੂ

ਸ੍ਰੀਨਗਰ: ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਵੀਰਵਾਰ ਦੀ ਸਵੇਰ ਤੋਂ ਸ਼ੁਰੂ ਹੋਏ ਇੱਕ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਹੈ। ਅੱਤਵਾਦੀ ਦੀ ਪਛਾਣ ਜ਼ਹੀਰ ਅੱਬਾਸ ਲੋਨ ਵਜੋਂ ਹੋਈ ਹੈ ਜੋ ਕਿ ਹਿਜ਼ਬੁਲ ਮੁਜਾਹਿਦੀਨ ਦਾ ਇੱਕ ਮੈਂਬਰ ਅਤੇ ਪੁਲਵਾਮਾ ਜ਼ਿਲ੍ਹੇ ਦਾ ਵਸਨੀਕ ਹੈ।

ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ ਅਨੰਤਨਾਗ ਜ਼ਿਲ੍ਹੇ ਦੇ ਗੁੰਡ ਬਾਬਾ ਖਲੀਲ ਖੇਤਰ ਵਿੱਚ ਹੋਇਆ।

ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖ਼ਾਸ ਜਾਣਕਾਰੀ ਦੇ ਅਧਾਰ 'ਤੇ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਇਲਾਕੇ ਨੂੰ ਘੇਰ ਲਿਆ। ਸੁਰੱਖਿਆ ਬਲਾਂ ਦੇ ਅੱਤਵਾਦੀਆਂ ਦੇ ਠਿਕਾਣਿਆਂ 'ਤੇ ਪਹੁੰਚਦੇ ਹੀ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਪੁਲਿਸ ਨੇ ਦੱਸਿਆ, ਅਨੰਤਨਾਗ ਦੇ ਗੁੰਡ ਬਾਬਾ ਖਲੀਲ ਖੇਤਰ ਵਿੱਚ ਵੀਰਵਾਰ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁੱਠਭੇੜ ਸ਼ੁਰੂ ਹੋਈ। ਹਿਜ਼ਬੁਲ ਮੁਜਾਹਿਦੀਨ ਦੇ ਇੱਕ ਸਥਾਨਕ ਅੱਤਵਾਦੀ ਜ਼ਹੀਰ ਅੱਬਾਸ ਲੋਨ, ਜੋ ਕਿ ਪੁਲਵਾਮਾ ਦਾ ਰਹਿਣ ਵਾਲਾ ਹੈ। ਉਸ ਨੂੰ ਜ਼ਖਮੀ ਹਾਲਤ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ABOUT THE AUTHOR

...view details