ਸ੍ਰੀਨਗਰ:ਜੰਮੂ-ਕਸ਼ਮੀਰ ਪੁਲਿਸ ਦੇ ਦੋ ਜਵਾਨਾਂ ਦੀ ਹੱਤਿਆ ਕਰਨ ਵਾਲੇ ਅੱਤਵਾਦੀ ਨੂੰ ਸੁਰੱਖਿਆ ਬਲਾਂ ਨੇ ਢੇਰ ਕਰ ਦਿੱਤਾ। ਸ਼੍ਰੀਨਗਰ ਦੇ ਕ੍ਰਿਸਬਲ ਪਾਲਪੋਰਾ ਸੰਗਮ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਮਾਰੇ ਗਏ ਅੱਤਵਾਦੀ ਦੀ ਪਛਾਣ ਲਸ਼ਕਰ-ਏ-ਤੋਇਬਾ ਦੇ ਆਦਿਲ ਪਰੇ ਵਜੋਂ ਹੋਈ ਹੈ।
ਸੁਰੱਖਿਆ ਬਲਾਂ ਨੂੰ ਲੰਬੇ ਸਮੇਂ ਤੋਂ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਦੀ ਤਲਾਸ਼ ਸੀ। ਇਸ ਸਬੰਧੀ ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੂੰ ਸ੍ਰੀਨਗਰ ਦੇ ਕ੍ਰਿਸਬਲ ਪਾਲਪੋਰਾ ਸੰਗਮ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਜਦੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਤਾਂ ਅੱਤਵਾਦੀਆਂ ਨੇ ਪੁਲਿਸ ਟੀਮ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਜਵਾਬੀ ਕਾਰਵਾਈ 'ਚ ਲਸ਼ਕਰ ਦਾ ਇੱਕ ਅੱਤਵਾਦੀ ਮੌਕੇ 'ਤੇ ਹੀ ਮਾਰਿਆ ਗਿਆ।ਮਾਰੇ ਗਏ ਅੱਤਵਾਦੀ ਜੰਮੂ-ਕਸ਼ਮੀਰ ਪੁਲਿਸ ਦੇ ਦੋ ਜਵਾਨ ਹਸਨ ਡਾਰ ਅਤੇ ਸੈਫੁੱਲਾ ਕਾਦਰੀ ਦੀ ਹੱਤਿਆ 'ਚ ਸ਼ਾਮਲ ਸੀ। ਉਸ ਨੇ ਨੌਂ ਸਾਲ ਦੀ ਬੱਚੀ ਨੂੰ ਵੀ ਗੋਲੀ ਮਾਰ ਦਿੱਤੀ ਸੀ। ਆਈਜੀਪੀ ਨੇ ਕਿਹਾ ਕਿ ਕਸ਼ਮੀਰ ਪੁਲਿਸ ਦੀ ਇੱਕ ਛੋਟੀ ਟੀਮ ਮੁਕਾਬਲੇ ਵਿੱਚ ਸ਼ਾਮਲ ਸੀ।
ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਸੀ। ਸੁਰੱਖਿਆ ਬਲਾਂ ਨੇ ਲਸ਼ਕਰ ਦੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ ਅਤੇ ਉਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਸੀ।ਪੁਲਿਸ ਨੇ ਦੱਸਿਆ ਕਿ ਤਿੰਨੋਂ ਅੱਤਵਾਦੀ ਸਥਾਨਕ ਸਨ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਸਨ।
ਇਹ ਵੀ ਪੜ੍ਹੋ:PUBG ਗੇਮ ਹਾਰਨ ਤੋਂ ਬਾਅਦ ਲੜਕੇ ਨੇ ਕੀਤੀ ਖੁਦਕੁਸ਼ੀ