ਪੰਜਾਬ

punjab

ETV Bharat / bharat

ਸ਼ੋਪੀਆਂ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇੱਕ ਅੱਤਵਾਦੀ ਢੇਰ - Shopian

ਜੰਮੂ -ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਵੱਲੋਂ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਮਾਰੇ ਗਏ ਅੱਤਵਾਦੀ ਦੀ ਪਛਾਣ ਅਨਾਯਤ ਅਸ਼ਰਫ ਡਾਰ ਵਜੋਂ ਹੋਈ ਹੈ, ਜੋ ਇੱਕ ਵਿਅਕਤੀ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਭੱਜ ਗਿਆ ਸੀ।

ਸ਼ੋਪੀਆਂ 'ਚ ਸੈਨਾ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇੱਕ ਅੱਤਵਾਦੀ ਢੇਰ
ਸ਼ੋਪੀਆਂ 'ਚ ਸੈਨਾ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇੱਕ ਅੱਤਵਾਦੀ ਢੇਰ

By

Published : Sep 23, 2021, 7:09 AM IST

Updated : Sep 23, 2021, 10:14 AM IST

ਸ੍ਰੀਨਗਰ: ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਵੱਲੋਂ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਇਹ ਮੁਕਾਬਲਾ ਚਿੱਤਰਾਗਾਮ ਇਲਾਕੇ ਵਿੱਚ ਹੋਇਆ। ਜਾਣਕਾਰੀ ਦੇ ਅਨੁਸਾਰ, ਸੁਰੱਖਿਆ ਬਲਾਂ ਨੇ ਚਿੱਤਰਾਗਾਮ ਦੇ ਕੇਸ਼ਵਾ ਪਿੰਡ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਹ ਮਿਲਣ ਦੇ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ।

ਪੁਲਿਸ ਦੇ ਅਨੁਸਾਰ ਅਨਾਯਤ ਅਸ਼ਰਫ ਡਾਰ ਨੇ ਬੁੱਧਵਾਰ ਰਾਤ ਨੂੰ ਇੱਕ ਵਿਅਕਤੀ ਉੱਤੇ ਗੋਲੀ ਚਲਾ ਦਿੱਤੀ ਸੀ। ਇਸ ਤੋਂ ਬਾਅਦ ਫੌਜ ਨੇ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਅੱਤਵਾਦੀ ਦੇ ਖਿਲਾਫ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਅੱਤਵਾਦੀ ਨੂੰ ਮਾਰ ਦਿੱਤਾ।

ਜਾਣਕਾਰੀ ਅਨੁਸਾਰ ਫੌਜ ਨੇ ਅੱਤਵਾਦੀ ਨੂੰ ਮਾਰਨ ਤੋਂ ਪਹਿਲਾਂ ਆਤਮ ਸਮਰਪਣ ਕਰਨ ਲਈ ਕਿਹਾ ਸੀ, ਪਰ ਉਸ ਨੇ ਇਨਕਾਰ ਕਰ ਦਿੱਤਾ। ਫੌਜ ਨੇ ਘਟਨਾ ਸਥਾਨ ਤੋਂ ਇੱਕ ਪਿਸਤੌਲ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ।

ਪੁਲਿਸ ਨੇ ਦੱਸਿਆ ਕਿ ਮਾਰਿਆ ਗਈਆ ਅੱਤਵਾਦੀ ਡਾਰ ਡਰੱਗਜ਼ ਮਾਮਲੇ ਵਿੱਚ ਵੀ ਸ਼ਾਮਲ ਸੀ।

ਡੀਜੀਪੀ ਦਿਲਬਾਗ ਸਿੰਘ ਦਾ ਅੱਤਵਾਦੀਆਂ ਦੇ ਖਿਲਾਫ ਸਖ਼ਤ ਸਟੈਂਡ

18 ਸਤੰਬਰ ਨੂੰ, ਜੰਮੂ-ਕਸ਼ਮੀਰ ਦੇ ਪੁਲਿਸ ਡਾਇਰੈਕਟਰ (ਡੀਜੀਪੀ) ਦਿਲਬਾਗ ਸਿੰਘ ਨੇ ਕਿਹਾ ਸੀ ਕਿ ਕੇਂਦਰ ਸ਼ਾਸਤ ਪ੍ਰਦੇਸ਼ ਦੇ ਸ਼ਾਂਤੀਪੂਰਨ ਮਾਹੌਲ ਨੂੰ ਖ਼ਰਾਬ ਕਰਨ ਦੇ ਦੇਸ਼ ਵਿਰੋਧੀ ਤੱਤਾਂ ਦੇ ਕਿਸੇ ਵੀ ਇਰਾਦੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਸ੍ਰੀਨਗਰ ਸਥਿਤ ਚਿਨਾਰ ਕਾਪਰਸ (15 ਕੋਰ) ਦੇ ਜਨਰਲ ਅਫਸਰ ਕਮਾਂਡਿੰਗ (ਜੀਓਸੀ) ਲੈਫਟੀਨੈਂਟ ਜਨਰਲ ਡੀਪੀ ਪਾਂਡੇ ਨੇ 20 ਸਤੰਬਰ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਘਾਟੀ ਵਿੱਚ ਇਸ ਵੇਲੇ 60 ਤੋਂ 70 ਪਾਕਿਸਤਾਨੀ ਅੱਤਵਾਦੀ ਸਰਗਰਮ ਹਨ।

ਉਨ੍ਹਾਂ ਕਿਹਾ ਸੀ ਕਿ ਸਰਹੱਦ ਪਾਰ ਤੋਂ ਕੁਝ ਘੁਸਪੈਠ ਦੀਆਂ ਕੋਸ਼ਿਸ਼ਾਂ ਹੋਈਆਂ ਹਨ, ਜਿਨ੍ਹਾਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋਂ :ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਨਜ਼ਰ ਆਏ ਸੁਨੀਲ ਜਾਖੜ, ਚਰਚਾਵਾਂ ਤੇਜ਼

Last Updated : Sep 23, 2021, 10:14 AM IST

ABOUT THE AUTHOR

...view details