ਪੰਜਾਬ

punjab

ETV Bharat / bharat

'ਟੂਲਕਿੱਟ' ਮਾਮਲੇ 'ਚ ਵਾਤਾਵਰਣ ਪ੍ਰੇਮੀ ਦਿਸ਼ਾ ਰਵੀ ਗ੍ਰਿਫ਼ਤਾਰ - ਵਾਤਾਵਰਣ ਪ੍ਰੇਮੀ ਦਿਸ਼ਾ ਰਵੀ

'ਟੂਲਕਿੱਟ' ਮਾਮਲੇ 'ਚ ਵਾਤਾਵਰਣ ਪ੍ਰੇਮੀ ਦਿਸ਼ਾ ਰਵੀ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਐਤਵਾਰ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ 5 ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਭੇਜਿਆ ਗਿਆ।

'ਟੂਲਕਿੱਟ' ਮਾਮਲੇ 'ਚ ਵਾਤਾਵਰਣ ਪ੍ਰੇਮੀ ਦਿਸ਼ਾ ਰਵੀ ਗ੍ਰਿਫ਼ਤਾਰ
'ਟੂਲਕਿੱਟ' ਮਾਮਲੇ 'ਚ ਵਾਤਾਵਰਣ ਪ੍ਰੇਮੀ ਦਿਸ਼ਾ ਰਵੀ ਗ੍ਰਿਫ਼ਤਾਰ

By

Published : Feb 15, 2021, 8:17 AM IST

ਨਵੀਂ ਦਿੱਲੀ: ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਜੁੜੀ 'ਟੂਲਕਿੱਟ' ਸੋਸ਼ਲ ਮੀਡੀਆ 'ਤੇ ਸਾਂਝਾ ਕਰਨ ਦੇ ਮਾਮਲੇ 'ਚ ਐਤਵਾਰ ਨੂੰ ਪਹਿਲੀ ਗ੍ਰਿਫ਼ਤਾਰੀ ਹੋਈ। ਦਿੱਲੀ ਪੁਲਿਸ ਦੀ ਸਾਈਵਰ ਸੈਲ ਨੇ ਸ਼ਨੀਵਾਰ ਨੂੰ ਇਸ 'ਚ ਸ਼ਾਮਲ ਹੋਣ ਦੇ ਦੋਸ਼ 'ਚ ਕਰਨਾਟਕ ਦੇ ਬੰਗਲੌਰ ਤੋਂ 21 ਸਾਲਾ ਵਾਤਾਵਰਣ ਪ੍ਰੇਮੀ ਦਿਸ਼ਾ ਰਵੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਸ ਨੂੰ ਐਤਵਾਰ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ 5 ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਭੇਜਿਆ ਗਿਆ। ਉਸ 'ਤੇ ਵਾਤਾਵਰਣ ਤਬਦੀਲੀ ਕਾਰਕੁਨ ਗ੍ਰੇਟਾ ਥਨਬਰਗ ਵੱਲੋਂ ਸਾਂਝੀ ਕੀਤੀ ਗਈ ਟੂਲਕਿੱਟ ਨੂੰ ਸੰਪਾਦਿਤ ਕਰਨ ਅਤੇ ਅੱਗੇ ਵਧਾਉਣ ਦਾ ਦੋਸ਼ ਹੈ।

ਪਟਿਆਲਾ ਹਾਉਸ ਕੋਰਟ ਕੰਪਲੈਕਸ ਦੇ ਡਿਊਟੀ ਮੈਟਰੋਪੋਲੀਟਨ ਮੈਜਿਸਟਰੇਟ ਦੇਵ ਸਰੋਹਾ ਨੇ ਦਿਸ਼ਾ ਰਵੀ ਤੋਂ ਪੁੱਛਗਿੱਛ ਲਈ ਪੰਜ ਦਿਨਾਂ ਦੀ ਪੁਲਿਸ ਹਿਰਾਸਤ ਦੀ ਇਜਾਜ਼ਤ ਦਿੱਤੀ। ਪੁਲਿਸ ਨੇ ਹਾਲਾਂਕਿ ਸੱਤ ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ।

ABOUT THE AUTHOR

...view details