ਅੱਜ ਜਿੰਨ੍ਹਾਂ ਖ਼ਬਰਾਂ 'ਤੇ ਰਹੇਗੀ ਨਜ਼ਰ
1. ਅੱਜ ਹੋਵੇਗੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਚੋਣ
ਵਿਧਾਇਕ ਦਲ ਦੀ ਮੀਟਿੰਗ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਮੌਕੇ 'ਤੇ ਅਜੈ ਮਾਕਨ ਅਤੇ ਹਰੀਸ਼ ਚੌਧਰੀ ਕਾਂਗਰਸ ਭਵਨ ਵਿਖੇ ਮੌਜੂਦ ਸਨ। ਜਿਸ ਤੋਂ ਬਾਅਦ ਵਿਧਾਇਕ ਦਲ ਦੀ ਮੀਟਿੰਗ ਵਿੱਚ ਮਤੇ ਪਾਸ ਕੀਤੇ ਗਏ। ਜਿਸ ਵਿੱਚ ਇੱਕ ਕੈਪਟਨ ਅਮਰਿੰਦਰ ਸਿੰਘ ਬਾਰੇ ਹੈ ਅਤੇ ਦੂਜਾ ਸੋਨੀਆ ਗਾਂਧੀ ਨੂੰ ਪਾਰਟੀ ਦਾ ਨੇਤਾ ਚੁਣਨਾ ਹੈ। ਇਸ ਦੇ ਸਿਖਰ ਤੇ ਸੁਖਜਿੰਦਰ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ, ਸੁਖਵਿੰਦਰ ਸਿੰਘ ਸੁੱਖ ਸਰਕਾਰੀਆ, ਵਰਿੰਦਰ ਸਿੰਘ ਪੱਡਾ, ਕੁਲਬੀਰ ਸਿੰਘ ਜੀਰਾ, ਪ੍ਰਗਟ ਸਿੰਘ, ਕੁਲਜੀਤ ਨਾਗਰਾ, ਹਾਲਾਂਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਜੇ ਵੀ ਚਰਚਾ ਵਿੱਚ ਹਨ।
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਕੈਪਟਨ ਨੇ ਦਿੱਤਾ ਅਸਤੀਫ਼ਾ, ਕੈਪਟਨ ਨੂੰ ਭਾਜਪਾ ਵੱਲੋਂ ਸੱਦਾ
ਚੰਡੀਗੜ੍ਹ: ਕਾਂਗਰਸ ਕਲੇਸ਼ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਇਸ ਕਲੇਸ਼ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਸੰਭਾਵਨਾ ਹੈ ਅਤੇ ਉਨ੍ਹਾਂ ਵੱਲੋਂ ਦੁਪਹਿਰ 3:30 ਵਜੇ ਰਾਜਪਾਲ ਨੂੰ ਮਿਲਣ ਦੀ ਸੰਭਾਵਨਾ ਹੈ। ਕਿਉਂਕਿ ਉਨ੍ਹਾਂ 'ਤੇ ਅਸਤੀਫਾ ਦੇਣ ਦਾ ਲਗਾਤਾਰ ਦਬਾਅ ਹੈ। ਅਜਿਹੇ ਹਾਲਾਤ ਵਿੱਚ ਉਹ ਖੁਦ ਅਹੁਦੇ ਤੋਂ ਅਸਤੀਫਾ ਦੇਣ ਦੀ ਤਿਆਰੀ ਕਰ ਰਹੇ ਹਨ।
2. ਕੈਪਟਨ ਨੇ ਕਿਹਾ ਮੇਰਾ ਅਪਮਾਨ ਹੋਇਆ ਇਸ ਲਈ ਦਿੱਤਾ ਅਸਤੀਫ਼ਾ
ਚੰਡੀਗੜ੍ਹ:ਪੰਜਾਬ ਦੀ ਸਿਆਸਤ ਨਾਲ ਜੁੜੀ ਸਭ ਤੋਂ ਵੱਡੀ ਖ਼ਬਰ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਅਸਤੀਫ਼ਾ ਸੌਂਪ ਦਿੱਤਾ ਹੈ। ਦੱਸ ਦਈਏ ਕਿ ਕੈਪਟਨ ਦੀ ਪੂਰੀ ਕੈਬਨਿਟ ਨੇ ਅਸਤੀਫਾ ਦੇ ਦਿੱਤਾ ਹੈ। ਸਵੇਰ ਤੋਂ ਹੀ ਇਸ ਖਬਰ ਨੂੰ ਲੈਕੇ ਲੰਬੇ ਸਮੇਂ ਤੋਂ ਚਰਚਾ ਛਿੜੀ ਹੋਈ ਸੀ ਪਰ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ ਨੂੰ ਖਤਮ ਕਰਨ ਦੀਆਂ ਵੀ ਕਾਫੀ ਸਮੇਂ ਤੋਂ ਕੋਸ਼ਿਸ਼ਾ ਸੀ। ਜਦੋਂ ਤੋਂ ਨਵਜੋਤ ਸਿੱਧੂ ਨੂੰ ਪ੍ਰਧਾਨਗੀ ਦਾ ਅਹੁਦਾ ਮਿਲੀਆ ਓਦੋਂ ਤੋਂ ਜਿੱਥੇ ਕਾਂਗਰਸ ਦਾ ਇਹ ਕਲੇਸ਼ ਵਧਿਆ ਓਥੇ ਹੀ ਕਾਂਗਰਸ 'ਚ 2 ਧੜੇ ਬਣ ਗਏ ਸਨ ਇੱਕ ਸਿੱਧੂ ਧੜਾ ਦੂਜਾ ਕੈਪਟਨ ਧੜਾ। ਅਸਤੀਫ਼ਾ ਦੇਣ ਤੋ ਬਾਅਦ ਕੀ ਬੋਲੇ ਕੈਪਟਨ?
3. 'ਹਾਈਕਮਾਨ ਵਲੋਂ ਕੀਤੀ ਜਾਵੇਗੀ ਮੁੱਖ ਮੰਤਰੀ ਚਿਹਰੇ ਦੀ ਚੋਣ'
ਚੰਡੀਗੜ੍ਹ : ਵਿਧਾਇਕ ਦਲ ਦੀ ਮੀਟਿੰਗ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਮੌਕੇ 'ਤੇ ਅਜੈ ਮਾਕਨ ਅਤੇ ਹਰੀਸ਼ ਚੌਧਰੀ ਕਾਂਗਰਸ ਭਵਨ ਵਿਖੇ ਮੌਜੂਦ ਸਨ। ਜਿਸ ਤੋਂ ਬਾਅਦ ਵਿਧਾਇਕ ਦਲ ਦੀ ਮੀਟਿੰਗ ਵਿੱਚ ਮਤੇ ਪਾਸ ਕੀਤੇ ਗਏ। ਜਿਸ ਵਿੱਚ ਇੱਕ ਕੈਪਟਨ ਅਮਰਿੰਦਰ ਸਿੰਘ ਬਾਰੇ ਹੈ ਅਤੇ ਦੂਜਾ ਸੋਨੀਆ ਗਾਂਧੀ ਨੂੰ ਪਾਰਟੀ ਦਾ ਨੇਤਾ ਚੁਣਨਾ ਹੈ। ਜਿਵੇਂ ਹੀ ਪਾਰਟੀ ਹਾਈਕਮਾਂਡ ਨੇ ਵਿਧਾਇਕ ਦਲ ਦੇ ਨਾਂ ਦਾ ਐਲਾਨ ਕੀਤਾ, ਮੰਤਰੀ ਮੰਡਲ ਦੀ ਦੌੜ ਵੀ ਤੇਜ਼ ਹੋ ਜਾਵੇਗੀ। ਇਸ ਦੇ ਸਿਖਰ ਤੇ ਸੁਖਜਿੰਦਰ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ, ਸੁਖਵਿੰਦਰ ਸਿੰਘ ਸੁੱਖ ਸਰਕਾਰੀਆ, ਵਰਿੰਦਰ ਸਿੰਘ ਪੱਡਾ, ਕੁਲਬੀਰ ਸਿੰਘ ਜੀਰਾ, ਪ੍ਰਗਟ ਸਿੰਘ, ਕੁਲਜੀਤ ਨਾਗਰਾ, ਹਾਲਾਂਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਜੇ ਵੀ ਚਰਚਾ ਵਿੱਚ ਹਨ।
4. ਕੈਪਟਨ ਨੂੰ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਦੀ ਸਜ਼ਾ ਮਿਲੀ: ਸੁਖਬੀਰ ਬਾਦਲ