ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਚਰਨਜੀਤ ਚੰਨੀ ਬਣੇ ਪੰਜਾਬ ਦੇ ਮੁੱਖ ਮੰਤਰੀ, ਜਾਣੋ ਸਾਰੇ ਦਿਨ ਦਾ ਘਟਨਾਕ੍ਰਮ
ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਅਹੁਦਾ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਦਾ ਤਾਂਤਾ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਰਾਹੁਲ ਗਾਂਧੀ ਵਲੋਂ ਟਵੀਟ ਕਰਕੇ ਚਰਨਜੀਤ ਚੰਨੀ ਨੂੰ ਵਧਾਈ ਦਿੱਤੀ ਗਈ ਹੈ। ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਤੋਂ ਬਅਦ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਚੰਨੀ ਉਨ੍ਹਾਂ ਦੇ ਭਰਾ ਹਨ ਅਤੇ ਮੈਨੂੰ ਇਸ 'ਤੇ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਕੋਈ ਨਿਰਾਸ਼ਾ ਨਹੀਂ ਹੈ ਕਿ ਹਾਈਕਮਾਨ ਵਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ।
2. ਚਰਨਜੀਤ ਸਿੰਘ ਚੰਨੀ ਨੇ ਸਾਂਭਿਆ ਮੁੱਖ ਮੰਤਰੀ ਦਾ ਅਹੁਦਾ, ਦੇਖੋ ਖ਼ਾਸ ਤਸਵੀਰਾਂ
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ’ਚ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ। ਕਾਂਗਰਸੀ ਆਗੂਆਂ ਨੇ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੱਤੀਆਂ।
3. ਸੀ.ਐੱਮ ਬਣਦੇ ਹੀ ਚੰਨੀ ਦੇ ਵੱਡੇ ਵਾਅਦੇ
ਚੰਡੀਗੜ੍ਹ: ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵਲੋਂ ਕਈ ਵੱਡੇ ਵਾਅਦੇ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਖੇਤੀ ਅਧਾਰਿਤ ਸੂਬਾ ਹੈ ਅਤੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਉਨ੍ਹਾਂ ਵਲੋਂ ਦਲਿਤ ਭਾਈਚਾਰੇ ਨੂੰ ਲੈ ਕੇ ਕਈ ਵੱਡੇ ਵਾਅਦੇ ਕੀਤੇ ਗਏ ਜਿਨ੍ਹਾਂ ਵਿਚ ਦਲਿਤ ਭਾਈਚਾਰੇ ਨੂੰ ਆ ਰਹੀਆਂ ਔਕੜਾਂ ਨੂੰ ਹੱਲ ਕਰਨਾ ਆਦਿ ਹੈ ਅਤੇ ਇਸ ਤੋਂ ਇਲਾਵਾ ਪਾਣੀ ਦੇ ਪਿਛਲੇ ਪੰਜ ਸਾਲ ਦੇ ਬਿੱਲ ਮੁਆਫ ਕਰ ਦਿੱਤੇ ਗਏ ਹਨ। ਬਿਜਲੀ ਦੇ ਬਿੱਲਾਂ ਨੂੰ ਲੈ ਕੇ ਕਈ ਐਲਾਨ ਕੀਤੇ ਗਏ। ਇਸ ਦੌਰਾਨ ਜਿਨ੍ਹਾਂ ਦੇ ਮੀਟਰ ਕੱਟੇ ਗਏ ਹਨ ਉਨ੍ਹਾਂ ਨੂੰ ਲੈ ਕੇ ਵੀ ਕਈ ਐਲਾਨ ਕੀਤੇ ਗਏ। ਜਿਹੜੇ ਕੱਚੇ ਮੁਲਾਜ਼ਮ ਇਸ ਵੇਲੇ ਪੰਜਾਬ ਸਰਕਾਰ ਖਿਲਾਫ ਹੜਤਾਲ 'ਤੇ ਬੈਠੇ ਹਨ ਉਨ੍ਹਾਂ ਨੂੰ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਵਾਪਸ ਆਪਣੇ ਕੰਮਾਂ 'ਤੇ ਮੁੜ ਆਉਣ ਅਤੇ ਉਨ੍ਹਾਂ ਦੀਆਂ ਜੋ ਸਮੱਸਿਆਵਾਂ ਹਨ ਉਨ੍ਹਾਂ ਨੂੰ ਸੁਣ ਕੇ ਪਹਿਲ ਦੇ ਤੌਰ 'ਤੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
4. ਕੈਪਟਨ ਅਮਰਿੰਦਰ ਸਿੰਘ ਦੀ ਘਟਾਈ ਗਈ ਸੁਰੱਖਿਆ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਸੁਰੱਖਿਆ ਪ੍ਰੋਟੋਕੋਲ (Security protocol) ਦੇ ਤਹਿਤ ਘਟਾਈ ਗਈ ਹੈ। ਦੂਜੇ ਪਾਸੇ ਵਿਰੋਧੀਆਂ ਵਲੋਂ ਇਹ ਵੀ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਉਨ੍ਹਾਂ ਦੇ ਹੀ ਪਾਰਟੀ ਆਗੂਆਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ, ਜਿਸ ਕਾਰਣ ਉਨ੍ਹਾਂ ਦੀ ਸੁਰੱਖਿਆ (Security) ਵਿਚ ਕਟੌਤੀ ਕੀਤੀ ਗਈ ਹੈ। ਜਦੋਂ ਕਿ ਇਸ ਤਰ੍ਹਾਂ ਦਾ ਕੁਝ ਨਹੀਂ ਹੈ ਪ੍ਰੋਟੋਕੋਲ ਦੇ ਤਹਿਤ ਹੀ ਜਦੋਂ ਮੁੱਖ ਮੰਤਰੀ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਜਾਂਦੀ ਹੈ।
5. ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਖੁੱਲ੍ਹੇ ਗੱਫੇ!
ਚੰਡੀਗੜ੍ਹ:ਜਿੱਥੇ ਇੱਕ ਪਾਸੇ ਪੰਜਾਬ ਵਿੱਚ 2022 ਵਿਧਾਨ ਸਭਾ ਚੋਣਾਂ ਦਾ ਚੋਣ ਦੰਗਲ ਭੱਖ ਚੁੱਕਿਆ ਹੈ। ਜਿਸ ਕਰਕੇ ਹਰ ਪਾਰਟੀ ਆਪਣੀ ਜਿੱਤ ਦੇ ਲਈ ਦਾਅਵੇ 'ਤੇ ਹੱਥ ਕੰਡੇ ਅਪਣਾ ਰਹੀ ਹੈ। ਉਥੇ ਹੀ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ (Government of Punjab) ਨੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਤੋਹਫ਼ਾ ਦਿੰਦਿਆ, ਪੰਜਾਬ ਦੇ ਸਰਕਾਰੀ ਕਰਮਚਾਰੀਆਂ (Government employees) ਦੀ ਤਨਖਾਹ ਵਿੱਚ ਘੱਟੋ ਘੱਟ 15 ਪ੍ਰਤੀਸ਼ਤ ਵਾਧਾ ਕੀਤਾ ਹੈ। ਜਿਸ ਨਾਲ ਤਨਖਾਹ ਵਿੱਚ ਘੱਟੋ ਘੱਟ ਵਾਧੇ ਦੀ ਰਕਮ 31 ਦਸੰਬਰ 2015 ਤੋਂ ਲਾਗੂ ਹੋਵੇਗੀ।