ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਪੰਜਾਬ ਕੈਬਨਿਟ ਦਾ ਕੱਲ੍ਹ ਸਹੁੰ ਚੁੱਕ ਸਮਾਗਮ, ਜਾਣੋ ਕੌਣ-ਕੋਣ ਹੋਵੇਗਾ ਚੰਨੀ ਦੀ ਟੀਮ 'ਚ ਸ਼ਾਮਿਲ?
ਚੰਡੀਗੜ੍ਹ:ਪੰਜਾਬ ਕੈਬਨਿਟ (Punjab Cabinet) ਦੇ ਵਿਸਥਾਰ ਨੂੰ ਲੈਕੇ ਹਰ ਕਿਸੇ ਨੂੰ ਇਹ ਇੰਤਜ਼ਾਰ ਹੈ ਕਿ ਆਖਿਰ ਚੰਨੀ ਦੀ ਟੀਮ 'ਚ ਕਿਹੜੇ-ਕਿਹੜੇ ਚਿਹਰਿਆਂ ਨੂੰ ਥਾਂ ਮਿਲੀ ਹੈ। ਅੱਜ ਚੰਨੀ ਨੇ ਪੰਜਾਬ ਰਾਜਭਵਨ (Punjab Raj Bhavan) ਪਹੁੰਚਕੇ ਰਾਜਪਾਲ ਨੂੰ ਲਿਸਟ ਸੌਂਪ ਦਿੱਤੀ ਹੈ ਤੇ ਐਤਵਾਰ ਸ਼ਾਮ ਸਾਢੇ 4 ਵਜੇ ਕੈਬਨਿਟ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਹੋਵੇਗਾ।
ਮੁੱਖ ਮੰਤਰੀ ਚੰਨੀ 72 ਘੰਟਿਆਂ 'ਚ ਕਿੰਨ੍ਹੀ ਵਾਰ ਗਏ ਦਿੱਲੀ?
ਜਦੋਂ ਤੋਂ ਚੰਨੀ ਮੁੱਖ ਮੰਤਰੀ ਬਣੇ ਨੇ ੳਦੋਂ ਤੋਂ ਹੀ ਸਿਆਸਤ ਦਾ ਬਾਜ਼ਾਰ ਗਰਮ ਹੈ। ਚੰਨੀ 72 ਘੰਟਿਆਂ 'ਚ 3 ਵਾਰ ਦਿੱਲੀ ਜਾ ਚੁੱਕੇ ਹਨ। 2 ਦਿਨ ਤੋਂ ਹੀ ਕੈਬਨਿਟ ਦੇ ਵਿਸਥਾਰ ਨੂੰ ਲੈਕੇ ਚਰਚਾਵਾਂ ਤੇਜ਼ ਸੀ।
2. ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਪੀਐਮ ਨੇ ਕਿਹਾ - ਦੁਨੀਆ ਦੇ ਸਾਹਮਣੇ ਅੱਤਵਾਦ ਦਾ ਵੱਧਦਾ ਖਤਰਾ
ਵਾਸ਼ਿੰਗਟਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਮਹਾਸਭਾ ਦੇ 76ਵੇਂ ਸੈਸ਼ਨ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਹੈਲੋ ਦੋਸਤੋ, ਅਬਦੁੱਲਾ ਸ਼ਾਹਿਦ ਨੂੰ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਲਈ ਬਹੁਤ ਬਹੁਤ ਵਧਾਈਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਡੇੜ ਸਾਲ ਤੋਂ, ਪੂਰੀ ਦੁਨੀਆ 100 ਸਾਲਾਂ ਵਿੱਚ ਸਭ ਤੋਂ ਵੱਡੀ ਮਹਾਂਮਾਰੀ ਦਾ ਸਾਹਮਣਾ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਇਸ ਭਿਆਨਕ ਮਹਾਂਮਾਰੀ ਵਿੱਚ ਆਪਣੀ ਜਾਨ ਗੁਆਈ ਅਤੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ।
3. ਆਈਪੀਐੱਸ ਸਹੋਤਾ ਨੂੰ ਮਿਲਿਆ ਡੀਜੀਪੀ ਦਾ ਵਾਧੂ ਚਾਰਜ
ਚੰਡੀਗੜ੍ਹ: ਇਕਬਾਲ ਪ੍ਰੀਤ ਸਿੰਘ ਸਹੋਤਾ (Iqbalpreet Singh Sahota) ਪੰਜਾਬ ਦੇ ਨਵੇਂ ਡੀ.ਜੀ.ਪੀ. (Punjab new DGP) ਸਹੋਤਾ ਹੋਣਗੇ। ਉਨ੍ਹਾਂ ਨੂੰ ਫਿਲਹਾਲ ਇਸ ਅਹੁਦੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਨ੍ਹਾਂ ਨੂੰ ਪੰਜਾਬ ਦੇ ਡੀ.ਜੀ.ਪੀ. ਦਾ ਵਾਧੂ ਚਾਰਜ ਮਿਲਣ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਵਧਾਈ ਦਿੱਤੀ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਇਕਬਾਲ ਸਿੰਘ ਸਹੋਤਾ ਨੂੰ ਵਧਾਈ ਦਿੱਤੀ ਅਤੇ ਇਸ ਦੌਰਾਨ ਉਨ੍ਹਾਂ ਵਲੋਂ ਇਕ ਤਸਵੀਰ ਵੀ ਸਾਂਝੀ ਕੀਤੀ ਗਈ ਹੈ।
1988 ਬੈਚ ਦੇ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਉਦੋਂ ਤੱਕ ਲਈ ਡੀ.ਜੀ.ਪੀ. ਦਾ ਵਾਧੂ ਚਾਰਜ ਦਿੱਤਾ ਗਿਆ ਜਦੋਂ ਤੱਕ ਦਿਨਕਰ ਗੁਪਤਾ (Dinkar Gupta) ਛੁੱਟੀ 'ਤੇ ਹਨ। ਨਾਲ ਹੀ ਉਨ੍ਹਾਂ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਉਨ੍ਹਾਂ ਨੂੰ ਕੇਂਦਰੀ ਡੈਪੂਟੇਸ਼ਨ ਲਈ ਵੀ ਰਿਲੀਵ ਕਰ ਦਿੱਤਾ ਜਾਵੇ।
Explainer--
1. ਕੋਰੋਨਾ ਤੋਂ ਬਾਅਦ ਪੰਜਾਬ 'ਚ ਡੇਂਗੂ ਦਾ ਕਹਿਰ, ਪ੍ਰਸ਼ਾਸਨ ਕਿੰਨਾ ਚੌਕਸ !