ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
- ਡਿਪਟੀ ਸੀ.ਐੱਮ. ਨੂੰ ਹਿਰਾਸਤ 'ਚ ਲਏ ਜਾਣ 'ਤੇ CM ਚਰਨਜੀਤ ਚੰਨੀ ਨੇ ਕੀਤਾ ਟਵੀਟ, ਕਿਹਾ...
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਹਰਿਆਣਾ-ਯੂ.ਪੀ. ਬਾਰਡਰ 'ਤੇ ਰੋਕ ਲਿਆ ਅਤੇ ਉਨ੍ਹਾਂ ਨੂੰ ਯੂ.ਪੀ. ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਟਵੀਟ ਕੀਤਾ ਗਿਆ ਹੈ ਅਤੇ ਸਰਕਾਰ ਦੀ ਨਿਖੇਧੀ ਕੀਤੀ ਹੈ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਵਲੋਂ ਸੋਸ਼ਲ ਮੀਡੀਆ (Social Media) 'ਤੇ ਟਵੀਟ ਕਰਕੇ ਲਖੀਮਪੁਰ ਖੀਰੀ ਵਿਖੇ ਭਾਜਪਾ ਨੇਤਾ ਦੇ ਮੁੰਡੇ ਵਲੋਂ ਦਰੜੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਨਾਲ 'ਤੇ ਸਵਾਲ ਕੀਤਾ ਹੈ।
2. ਪੰਜਾਬ 'ਚ ਹੁਣ ਤੱਕ ਨਹੀਂ ਹੋਈ ਡੀਜੀਪੀ ਦੀ ਨਿਯੁਕਤੀ, ਕੇਂਦਰ ਨੂੰ ਭੇਜੀ ਸੂਚੀ ਦਾ ਇੰਤਜ਼ਾਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਕਿਹਾ ਹੈ ਕਿ ਡੀਜੀਪੀ ਦੀ ਨਿਯੁਕਤੀ (Appointment of DGP) ਕਾਨੂੰਨ ਅਨੁਸਾਰ ਕੀਤੀ ਜਾਵੇਗੀ। ਉਹ ਕਹਿੰਦੇ ਹਨ ਕਿ ਰਾਜ ਸਰਕਾਰ ਨੇ 30 ਸਾਲਾਂ ਤੋਂ ਵੱਧ ਸੇਵਾ ਵਾਲੇ ਸਾਰੇ ਅਧਿਕਾਰੀਆਂ ਦੇ ਨਾਂ ਕੇਂਦਰ ਨੂੰ ਭੇਜੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਸਰਕਾਰ (State Government) ਹੁਣ ਡੀਜੀਪੀ ਦੀ ਨਿਯੁਕਤੀ ਲਈ ਕੇਂਦਰ ਵੱਲੋਂ ਭੇਜੇ ਤਿੰਨ ਅਧਿਕਾਰੀਆਂ ਦੇ ਨਾਵਾਂ ਦੇ ਪੈਨਲ ਦੀ ਉਡੀਕ ਕਰ ਰਹੀ ਹੈ।
3. ਯੂ.ਪੀ. ਬਾਰਡਰ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
ਉੱਤਰ ਪ੍ਰਦੇਸ਼ (UP) ਦੇ ਲਖੀਮਪੁਰ ਵਿਚ ਕਿਸਾਨਾਂ 'ਤੇ ਭਾਜਪਾ ਨੇਤਾ ਦੇ ਮੁੰਡੇ ਵਲੋਂ ਬੀਤੇ ਕੱਲ੍ਹ ਗੱਡੀ ਚੜਾਉਣ ਕਾਰਣ 8 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਵਿਚ 4 ਕਿਸਾਨ ਵੀ ਮੌਜੂਦ ਸਨ। ਇਸ ਘਟਨਾ ਦੀ ਹਰ ਪਾਸੇ ਨਿਖੇਧੀ ਕੀਤੀ ਜਾ ਰਹੀ ਹੈ। ਇਸੇ ਦੇ ਰੋਸ ਵਜੋਂ ਪੰਜਾਬ ਦੇ ਕਈ ਮੰਤਰੀ ਲਖੀਮਪੁਰ ਖੀਰੀ ਵਿਖੇ ਪੀੜਤਾਂ ਦਾ ਹਾਲ ਜਾਨਣ ਲਈ ਜਾ ਰਹੇ ਹਨ।