ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਮੁੱਖ ਮੰਤਰੀ ਅਤੇ ਅਮਿਤ ਸ਼ਾਹ ਦੀ ਮੀਟਿੰਗ 'ਚ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਅੱਜ ਦਿੱਲੀ ਦੌਰੇ ’ਤੇ ਸਨ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਦੇ ਨਾਲ ਮੁਲਾਕਾਤ ਕੀਤੀ ਅਤੇ ਕਿਸਾਨੀ ਮੁੱਦਿਆ ’ਤੇ ਅਤੇ ਲਖੀਮਪੁਰ ਖੀਰੀ (Lakhimpur Khiri) ਦੇ ਘਟਨਾਕ੍ਰਮ ਸਬੰਧੀ ਗੱਲਬਾਤ ਵੀ ਗੱਲਬਾਤ ਕੀਤੀ
2. ਦੀਪ ਸਿੱਧੂ 'ਤੇ SC/ST ਐਕਟ ਅਧੀਨ ਪਰਚਾ ਦਰਜ
ਜਲੰਧਰ (Jalandhar) ਦੇ ਥਾਣਾ ਨਵੀਂ ਬਾਰਾਦਰੀ ਦੇ ਵਿੱਚ ਦੀਪ ਸਿੱਧੂ ਦੇ ਖ਼ਿਲਾਫ਼ ਐਸਸੀ ਐਸਟੀ ਐਕਟ (SC / ST Act) ਦੇ ਤਹਿਤ ਪੁਲਿਸ ਨੂੰ ਦਲਿਤ ਭਾਈਚਾਰੇ ਵੱਲੋਂ ਉਸਦੇ ਖਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ, ਜਿਸ ਨਾਲ ਅਦਾਕਾਰ ਦੀਪ ਸਿੱਧੂ (Deep Sidhu)ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ
3.ਪੀਐਮ ਮੋਦੀ ਨੇ 75 ਹਜ਼ਾਰ ਲਾਭਪਾਤਰੀਆਂ ਨੂੰ ਘਰਾਂ ਦੀਆਂ ਚਾਬੀਆਂ ਸੌਂਪੀਆਂ
ਪ੍ਰਧਾਨ ਮੰਤਰੀ ਨੇ ਕਿਹਾ ਕਿ 2014 ਤੋਂ ਸਾਡੀ ਸਰਕਾਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਸ਼ਹਿਰਾਂ ਵਿੱਚ 1 ਕਰੋੜ 13 ਲੱਖ ਤੋਂ ਵੱਧ ਮਕਾਨਾਂ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿੱਚੋਂ 50 ਲੱਖ ਤੋਂ ਵੱਧ ਘਰ ਬਣਾਏ ਗਏ ਹਨ ਅਤੇ ਗਰੀਬਾਂ ਨੂੰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰਾਂ ਬਣਾਉਣ ਲਈ ਸਰਕਾਰਾਂ ਚਲਾਈਆਂ ਜਾਂਦੀਆਂ ਸਨ। ਅਸੀਂ ਦੇਸ਼ ਨੂੰ ਬਣਾਉਣ ਲਈ ਸਰਕਾਰ ਚਲਾ ਰਹੇ ਹਾਂ
Explainer--
1.ਇਸ ਵਾਰ ਕਿੱਥੇ ਬਣਾਇਆ ਜਾ ਰਿਹਾ ਪੰਜਾਬ ‘ਚ ਸਭ ਤੋਂ ਵੱਡਾ ਰਾਵਣ ? ਵੇਖੋ ਰਾਵਣ ਬਣਾਉਣ ਦੀਆਂ ਕੁਝ ਖਾਸ ਤਸਵੀਰਾਂ
ਪੂਰੇ ਦੇਸ਼ ਦੇ ਵਿੱਚ ਦੁਸਹਿਰੇ ਦਾ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸਦੇ ਚੱਲਦੇ ਹੀ ਪੰਜਾਬ ਵਿੱਚ ਵੀ ਦੁਸਹਿਰੇ ਦੇ ਤਿਉਹਾਰ (Dussehra festival) ਨੂੰ ਲੈਕੇ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਪੰਜਾਬ ਚ ਸਭ ਤੋਂ ਵੱਡਾ ਰਾਵਣ (Ravan) ਲੁਧਿਆਣਾ ਦੇ ਵਿੱਚ ਬਣਾਇਆ ਜਾ ਰਿਹਾ ਹੈ। ਆਗਰੇ ਤੋਂ ਪਹੁੰਚਿਆ ਮੁਸਲਿਮ ਪਰਿਵਾਰ (Muslim families) ਰਾਵਣ ਨੂੰ ਬੜੀ ਸ਼ਿੱਦਤ ਦੇ ਨਾਲ ਬਣਾਉਣ ਵਿੱਚ ਲੱਗਿਆ ਹੋਇਆ ਹੈ
Exclusive-
1. 6 ਹਜ਼ਾਰ ਕਰੋੜ ਡਰੱਗ ਮਾਮਲੇ ਦੀ ਸੁਣਵਾਈ 13 ਅਕਤੂਬਰ ਨੂੰ ਹੋਵੇਗੀ
ਚੰਡੀਗੜ੍ਹ:ਪੰਜਾਬ ਦੇ ਮਸ਼ਹੂਰ ਡਰੱਗ ਮਾਮਲੇ (Drug cases) ਦੀ ਸੁਣਵਾਈ ਮੰਗਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਹੋਈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲਾਂ ਨੇ ਮਾਮਲੇ ਦੀ ਛੇਤੀ ਸੁਣਵਾਈ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ। ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਕਿਉਂਕਿ ਪਹਿਲਾਂ ਇਸ ਕੇਸ ਦੀ ਸੁਣਵਾਈ ਨਵੰਬਰ ਵਿੱਚ ਹੋਣੀ ਸੀ, ਪਰ ਹੁਣ ਇਸ ਮਾਮਲੇ ਦੀ ਸੁਣਵਾਈ 13 ਅਕਤੂਬਰ ਨੂੰ ਹੋਵੇਗੀ। ਐਸ.ਟੀ.ਐਫ ਦੀ ਰਿਪੋਰਟ (STF report) ਖੋਲ੍ਹਣ ਦੀ ਮੰਗ ਕਰਨ ਵਾਲੀ ਅਰਜ਼ੀ ਅਜੇ ਵੀ ਅਦਾਲਤ ਵਿੱਚ ਵਿਚਾਰ ਅਧੀਨ ਹੈ।
6 ਹਜ਼ਾਰ ਕਰੋੜ ਡਰੱਗ ਮਾਮਲੇ ਦੀ ਸੁਣਵਾਈ 13 ਅਕਤੂਬਰ