ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
ਦੁਸਹਿਰੇ ਮੌਕੇ ਚਰਨਜੀਤ ਚੰਨੀ ਨੇ ਕਰਤਾ ਵੱਡਾ ਧਮਾਕਾ
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਜਿੱਥੇ ਦੁਸਹਿਰੇ ਦੇ ਸ਼ੁਭ ਅਵਸਰ 'ਤੇ ਲੋਕਾਂ ਨੂੰ ਵਧਾਈ ਦਿੱਤੀ ਦੂਜਾ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਵੀ ਕੀਤਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਦੁਸਹਿਰੇ ਦੇ ਸ਼ੁਭ ਅਵਸਰ `ਤੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਚਮਕੌਰ ਸਾਹਿਬ ਵਿਖੇ ਕਮਿਊਨਿਟੀ ਹੈਲਥ ਸੈਂਟਰ ਨੂੰ 100 ਬਿਸਤਰਿਆਂ ਵਾਲੇ ਹਸਪਤਾਲ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਅਤੇ ਮੋਰਿੰਡਾ ਵਿਖੇ ਜਲਦ ਹੀ ਇੱਕ ਟਰੌਮਾ ਸੈਂਟਰ ਵੀ ਬਣਾਇਆ ਜਾਵੇਗਾ।
2. ਸਿੰਘੂ ਬਾਰਡਰ 'ਤੇ ਕਤਲ ਕੇਸ ਵਿੱਚ ਇੱਕ ਨਿਹੰਗ ਸਿੱਘ ਨੇ ਕੀਤਾ ਆਤਮ ਸਮਰਪਣ
ਸਿੰਘੂ ਬਾਰਡਰ 'ਤੇ ਹੋਏ ਨੌਜਵਾਨ ਕਤਲ ਕੇਸ ਵਿੱਚ ਦੋ ਨਿਹੰਗ ਸਿੱਖਾਂ ਨੇ ਇਸ ਕਤਲੇਆਮ ਦੀ ਜ਼ਿੰਮੇਵਾਰੀ ਲਈ ਹੈ ਅਤੇ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗੁੱਟ ਕੱਟ ਦਿੱਤਾ ਗਿਆ ਸੀ ਅਤੇ ਉਸਦੀ ਲੱਤ ਕੱਟ ਦਿੱਤੀ ਸੀ ਅਤੇ ਉਸਦੀ ਲਾਸ਼ ਨੂੰ ਲਟਕਾ ਦਿੱਤਾ ਸੀ। ਸਿੰਘੂ ਬਾਰਡਰ 'ਤੇ ਇਕ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਇੱਕ ਨਿਹੰਗ ਸਿੱਖ ਦਾ ਨਾਂ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਇਸ ਕਤਲੇਆਮ ਦੀ ਜ਼ਿੰਮੇਵਾਰੀ ਬਾਬਾ ਸਰਬਜੀਤ ਸਿੰਘ ਨੇ ਲਈ ਹੈ ਅਤੇ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ।
3. ਪੰਜਾਬ 'ਚ ਦੁਸਹਿਰੇ ਦੀਆਂ ਰੌਣਕਾਂ
ਲੁਧਿਆਣਾ ਦੇ ਦਰੇਸੀ ਦੁਸਹਿਰਾ ਗਰਾਊਂਡ ਵਿਖੇ 100 ਫੁੱਟ ਦੇ ਰਾਵਣ ਦਾ ਪੁਤਲਾ ਦਹਿਨ ਕੀਤਾ ਗਿਆ। ਇਸ ਦੌਰਾਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਰਾਵਣ ਦਾ ਪੁਤਲਾ ਦਹਿਨ ਕਰਵਾਇਆ। ਇਸ ਦੌਰਾਨ ਕਾਂਗਰਸ ਦੇ ਵਿਧਾਇਕ ਰਾਕੇਸ਼ ਪਾਂਡੇ ਮੁੱਖ ਮਹਿਮਾਨ ਵਜੋਂ ਪਹੁੰਚੇ ਜਿਨ੍ਹਾਂ ਨੇ ਸਮਾਜ ਨੂੰ ਬੁਰਾਈਆਂ ਛੱਡ ਕੇ ਚੰਗਿਆਈ ਦੇ ਰਾਹ ਪੈਣ ਦਾ ਸੁਨੇਹਾ ਦਿੱਤਾ। ਇਸ ਦੌਰਾਨ ਰਾਮ ਚੰਦਰ ਅਤੇ ਲਕਸ਼ਮਣ ਜੀ ਦਾ ਡੋਲਾ ਲਿਆਂਦਾ ਗਿਆ ਅਤੇ ਫਿਰ ਰਾਮਲੀਲਾ ਹੋਈ ਅਤੇ ਅੰਤ 'ਚ ਰਾਵਣ ਦੇ ਪੁਤਲੇ ਨੂੰ ਰੀਮੋਟ ਕੰਟਰੋਲ ਰਾਹੀਂ ਦਹਿਨ ਕੀਤਾ ਗਿਆ। ਰਾਵਣ ਦੇ ਦਹਿਨ ਮੌਕੇ ਗਰਾਉਂਡ ਵਿੱਚ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ।
Explainer--
1. BSF ਵਿਵਾਦ ‘ਤੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ ਆਇਆ ਸਾਹਮਣੇ
ਕੇਂਦਰ ਸਰਕਾਰ ਵੱਲੋਂ ਬੀਐਸਐਫ (BSF) ਨੂੰ ਦਿੱਤੇ ਵੱਧ ਅਧਿਕਾਰਾਂ ਨੂੰ ਲੈਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former CM Parkash Singh Badal) ਦਾ ਬਿਆਨ ਸਾਹਮਣੇ ਆਇਆ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਸੀ ਮੱਤਭੇਦਾਂ ਨੂੰ ਭੁਲਾ ਕੇ ਇਕੱਠੇ ਹੋਣ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ 1980ਵੇਂ ਦਹਾਕੇ ਦੀਆਂ ਗੱਲਾਂ ਦਾ ਵੀ ਜ਼ਿਕਰ ਕੀਤਾ ਹੈ।
Exclusive--
ਸੁਣੋ! ਮੁਲਜ਼ਮ ਨਿਹੰਗ ਸਿੱਖ ਦਾ ਬਿਆਨ
ਸੋਨੀਪਤ: ਸਿੰਘੂ ਬਾਰਡਰ 'ਤੇ ਇਕ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਦੇ ਮੁਲਜ਼ਮ ਸਰਬਜੀਤ ਨੇ ਆਤਮ ਸਮਰਪਣ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਹੈ ਕਿ ਉਸ ਨੇ ਕਬੂਲ ਕੀਤਾ ਹੈ ਕਿ ਉਸ ਨੇ ਨੌਜਵਾਨ ਦਾ ਗੁੱਟ ਅਤੇ ਲੱਤ ਵੱਡ ਕੇ ਉਸਦੀ ਲਾਸ਼ ਨੂੰ ਲਟਕਾ ਦਿੱਤਾ ਸੀ। ਉਸੇ ਸਮੇਂ ਜਦੋਂ ਮੀਡੀਆ ਨੇ ਮੁਲਜ਼ਮ ਸਰਬਜੀਤ ਨੂੰ ਪੁੱਛਿਆ ਕਿ ਤੁਸੀਂ ਅਜਿਹਾ ਕਿਉਂ ਕੀਤਾ, ਸਰਬਜੀਤ ਨੇ ਉਲਟਾ ਸਵਾਲ ਪੁੱਛਿਆ, 'ਕੀ ਸਾਨੂੰ ਉਸ ਵਿਅਕਤੀ ਨੂੰ ਛੱਡ ਦੇਣਾ ਚਾਹੀਦਾ ਹੈ, ਜਿਸਨੇ ਪਿਤਾ ਦੀ ਪੱਗ ਉਛਾਲੀ ਹੋਵੇ'। ਫਿਲਹਾਲ ਪੁਲਿਸ ਨੇ ਸਰਬਜੀਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ।