ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਕਪੂਰਥਲਾ 'ਚ ਬੇਅਦਬੀ ਦੀ ਕੋਸ਼ਿਸ਼ ਮਾਮਲੇ 'ਚ 295 A ਤਹਿਤ ਮਾਮਲਾ ਦਰਜ
ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਅੱਜ ਕਪੂਰਥਲਾ 'ਚ ਵੀ ਬੇਅਦਬੀ ਦੀ ਘਟਨਾ (Incident of Desecrate) ਸਾਹਮਣੇ ਆਈ ਸੀ। ਜਿਸ 'ਚ ਇਕੱਠੀ ਹੋਈ ਭੀੜ ਵਲੋਂ ਉਕਤ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ 'ਚ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਪੂਰਥਲਾ ਦੇ ਪਿੰਡ ਨਿਜ਼ਾਮਪੁਰ 'ਚ ਹੋਈ ਬੇਅਦਬੀ ਦੇ ਮਾਮਲੇ 'ਚ ਪੁਲਿਸ ਵਲੋਂ ਕਾਰਵਾਈ ਕੀਤੀ ਗਈ ਹੈ। ਜਿਸ ਦੇ ਤਹਿਤ ਪੁਲਿਸ ਵਲੋਂ 295 ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
2. Case of disrespect: ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਚੰਨੀ
ਸਮੂਹ ਜਗਤ ਦੇ ਹਿਰਦੇ ਨੂੰ ਉਸ ਸਮੇਂ ਠੇਸ ਪਹੁੰਚੀ ਜਦੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (golden temple Amritsar) ਵਿਖੇ ਬੇਅਦਬੀ (desecrate Golden Temple) ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਸਿੱਖ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ ਤੇ ਮਾਮਲੇ ਦੀ ਜਲਦ ਤੋਂ ਜਲਦ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੇਅਦਬੀ ਦੇਮਾਮਲੇ ਨੂੰ ਲੈ ਕੇ ਕਿਹਾ ਕਿ ਇਹ ਘਟਨਾ ਸੁਣ ਕੇ ਮਨ ਬਹੁਤ ਭਰਿਆ ਹੋਇਆ ਹੈ।
3. ਬੇਅਦਬੀ ਮਾਮਲੇ 'ਤੇ ਕੇਜਰੀਵਾਲ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ
ਅਰਵਿੰਦ ਕੇਜਰੀਵਾਲ ਨੇ ਐਤਬਾਰ ਨੂੰ ਚੰਡੀਗੜ੍ਹ ਵਿੱਚ ਕਿਹਾ ਕਿ ਬੇਅਦਬੀ ਮਾਮਲੇ ਦੇ ਪਹਿਲੇ ਅਰੋਪੀਆਂ ਨੂੰ ਪੰਜਾਬ ਸਰਕਾਰ ਅੱਜ ਤੱਕ ਸਜ਼ਾ ਨਹੀ ਦੇ ਸਕੀ। ਜੇਕਰ ਪੰਜਾਬ ਸਰਕਾਰ ਵੱਲੋਂ ਪਹਿਲਾ ਤੋਂ ਸਜ਼ਾ ਦਿੱਤੀ ਗਈ ਹੁੰਦੀ ਤਾਂ ਅਜਿਹੇ ਮਾਮਲੇ ਸਾਹਮਣੇ ਨਾ ਆਉਂਦੇ। ਇਸ ਤੋਂ ਇਲਾਵਾਂ ਬੇਅਦਬੀ ਮਾਮਲੇ ਵਿੱਚ ਸਾਜ਼ਿਸ ਰਚਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਬਾਰ ਨੂੰ ਚੰਡੀਗੜ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਸੈਕਟਰ 43 ਦੇ ਦੁਸਹਿਰਾ ਗਰਾਊਂਡ ਵਿਖੇ ਜਨ ਸਭਾ (Arvind Kejriwal Jansabha) ਕੀਤੀ।
Explainer-
#etvbharatdharma: ਪੋਹ ਮਹੀਨਾ 20 ਦਸੰਬਰ ਤੋਂ ਸ਼ੁਰੂ ਹੋਵੇਗਾ, ਸੂਰਜ ਦੇਵਤਾ ਦੀ ਪੂਜਾ ਨਾਲ ਮਿਲੇਗਾ ਸ਼ੁੱਭ ਫ਼ਲ
1.ਪੰਚਾਂਗ ਮੁਤਾਬਕ ਸਾਲ ਦੇ ਦਸਵੇਂ ਮਹੀਨੇ ਨੂੰ ਪੋਹ ਦਾ ਮਹੀਨਾ (PAUSH MONTH) ਕਿਹਾ ਜਾਂਦਾ ਹੈ। ਉਹ ਤਾਰਾਮੰਡਲ ਜਿਸ ਵਿੱਚ ਮਹੀਨੇ ਦੀ ਪੂਰਨਮਾਸ਼ੀ ਨੂੰ ਚੰਦਰਮਾ ਰਹਿੰਦਾ ਹੈ। ਉਸ ਮਹੀਨੇ ਦਾ ਨਾਮ ਉਸ ਤਾਰਾਮੰਡਲ ਦੇ ਆਧਾਰ 'ਤੇ ਰੱਖਿਆ ਗਿਆ ਹੈ। ਪੋਹ ਮਹੀਨੇ ਦੀ ਪੂਰਨਮਾਸ਼ੀ ਵਾਲੇ ਦਿਨ ਚੰਦਰਮਾ ਪੁਸ਼ਯ ਨਕਸ਼ਤਰ ਵਿੱਚ ਰਹਿੰਦਾ ਹੈ। ਸਾਲ ਦੇ ਦਸਵੇਂ ਮਹੀਨੇ ਨੂੰ ਪੋਹ ਦਾ ਮਹੀਨਾ ਕਿਹਾ ਜਾਂਦਾ ਹੈ। ਸਾਲ 2021 ਵਿੱਚ ਪੌਸ਼ ਮਾਸ 20 ਦਸੰਬਰ ਤੋਂ ਸ਼ੁਰੂ ਹੋਵੇਗੀ ਅਤੇ 17 ਜਨਵਰੀ 2022 ਨੂੰ ਸਮਾਪਤ ਹੋਵੇਗੀ। ਇਸ ਮਹੀਨੇ ਵਿੱਚ ਮੰਗਲਿਕ ਕੰਮ ਨਹੀਂ ਕਰਨੇ ਚਾਹੀਦੇ। ਉਨ੍ਹਾਂ ਨੂੰ ਲਾਭ ਨਹੀਂ ਮਿਲਦਾ। ਕੀ ਹੈ ਇਸ ਮਹੀਨੇ ਦਾ ਮਹੱਤਵ। ਇਸ ਮਹੀਨੇ ਕੀ ਕਰਨਾ ਚਾਹੀਦਾ ਹੈ, ਤਾਂ ਜੋ ਜ਼ਿੰਦਗੀ 'ਚ ਖੁਸ਼ੀਆਂ ਆਉਣ।
Exclusive-
ਬੇਅਦਬੀਆਂ ਨੂੰ ਦੇਖਦਿਆਂ ਕੌਮ ਦੇ ਸਬਰ ਦਾ ਬੰਨ੍ਹ ਟੁੱਟਿਆ: ਹਰਸਿਮਰਤ ਬਾਦਲ
ਬਠਿੰਡਾ: ਬਠਿੰਡਾ ਦੇ ਬਲਰਾਜ ਨਗਰ ਵਿਖੇ ਜਨਸਭਾ ਨੂੰ ਸੰਬੋਧਨ ਕਰਨ ਪਹੁੰਚੇ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਬਠਿੰਡਾ ਨੇ ਕਿਹਾ ਕਿ ਜੋ ਬੇਅਦਬੀ ਹੋਈ ਹੈ, ਉਹ ਬਹੁਤ ਹੀ ਅਫਸੋਸਜਨਕ ਘਟਨਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀਆਂ ਨੂੰ ਦੇਖਦਿਆਂ ਕੌਮ ਦਾ ਸਬਰ ਦਾ ਬੰਨ੍ਹ ਟੁੱਟ ਚੁੱਕਿਆ ਹੈ, ਇਨਸਾਫ ਨਾ ਮਿਲਦਾ ਦੇਖ ਲੋਕ ਹੁਣ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਲਈ ਮਜ਼ਬੂਰ ਚੁੱਕੇ ਹਨ ਕਿਉਂਕਿ ਕਾਂਗਰਸ ਸਰਕਾਰ ਵਲੋਂ ਬੇਅਦਬੀਆਂ ਦੇ ਮੁੱਦੇ 'ਤੇ ਅਕਾਲੀ ਦਲ ਨੂੰ ਬਦਨਾਮ ਕੀਤਾ ਗਿਆ। ਪਰ ਸਾਢੇ ਚਾਰ ਸਾਲ ਵਿੱਚ ਉਹ ਬੇਅਦਬੀਆਂ ਦੇ ਦੋਸ਼ੀਆਂ ਨੂੰ ਨਹੀਂ ਫੜ ਸਕੀ ਅਤੇ ਨਾ ਹੀ ਕੋਈ ਕਾਰਵਾਈ ਕੀਤੀ ਜਿਸ ਤੋਂ ਸਾਫ ਜ਼ਾਹਿਰ ਹੈ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਬੇਅਦਬੀ ਦੇ ਮੁੱਦੇ ਨੂੰ ਉਛਾਲਿਆ ਗਿਆ।