ਪੰਜਾਬ

punjab

ETV Bharat / bharat

ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਬਿਕਰਮ ਮਜੀਠੀਆ ਖ਼ਿਲਾਫ਼ ਮਾਮਲਾ ਦਰਜ, ਰਾਹੁਲ ਨੂੰ ਅਕਾਲੀ ਭਾਜਪਾ ਨੇ ਚੇਤੇ ਕਰਵਾਇਆ 1984, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼ - ਬਿਕਰਮ ਮਜੀਠੀਆ ਖ਼ਿਲਾਫ਼ ਮਾਮਲਾ ਦਰਜ

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ਈਟੀਵੀ ਭਾਰਤ ਟੌਪ ਨਿਊਜ਼
ਈਟੀਵੀ ਭਾਰਤ ਟੌਪ ਨਿਊਜ਼

By

Published : Dec 22, 2021, 6:13 AM IST

ਅੱਜ ਦੀਆਂ ਵੱਡੀਆਂ ਖਬਰਾਂ

  1. ਅੱਜ ਪੰਜਾਬ ਕਾਂਗਰਸ ਦੀ ਕੰਪੇਨ ਦੀ ਕਮੇਟੀ ਨਵੀਂ ਦਿੱਲੀ ਵਿਖੇ ਹੋਵੇਗੀ

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1.ਲਿੰਚਿੰਗ ਨੂੰ ਲੈ ਕੇ ਘਿਰੇ ਰਾਹੁਲ, ਅਕਾਲੀ ਭਾਜਪਾ ਨੇ ਚੇਤੇ ਕਰਵਾਇਆ 1984

ਲਿੰਚਿੰਗ ਨੂੰ ਲੈ ਕੇ ਰਾਹੁਲ ਗਾਂਧੀ ਦੇ ਟਵੀਟ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਭਾਰਤੀ ਜਨਤਾ ਪਾਰਟੀ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਵੀਡੀਓ ਸ਼ੇਅਰ ਕਰਕੇ ਕਾਂਗਰਸ 'ਤੇ ਹਮਲਾ ਬੋਲਿਆ ਹੈ। ਦਰਅਸਲ ਰਾਹੁਲ ਗਾਂਧੀ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ 2014 ਤੋਂ ਪਹਿਲਾਂ 'ਲਿੰਚਿੰਗ' ਸ਼ਬਦ ਨਹੀਂ ਸੁਣਨ ਵਿੱਚ ਨਹੀਂ ਆਇਆ ਸੀ।

2.ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਬਿਕਰਮ ਮਜੀਠੀਆ ਖ਼ਿਲਾਫ਼ ਮਾਮਲਾ ਦਰਜ

ਮੀਡੀਆ ਰਿਪੋਰਟਾਂ ਦੇ ਅਨੁਸਾਰ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਮਾਮਲਾ ਦਰਜ (Case registered against Bikram Majithia in Mohali) ਕਰ ਲਿਆ ਹੈ। ਮੁਹਾਲੀ ਵਿੱਚ ਦਰਜ ਐਫਆਈਆਰ ਵਿੱਚ ਬਿਕਰਮ ਮਜੀਠੀਆ ਖ਼ਿਲਾਫ਼ ਆਈਪੀਸੀ ਦੀ ਧਾਰਾ 25,26,27 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

3.Punjab Assembly Elections: ਸਿੱਧੂ ਮੂਸੇਵਾਲਾ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ !

ਸਿੱਧੂ ਮੂਸੇਵਾਲਾ ਵੱਲੋਂ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ ( Sidhu Moosewala reply to Sukhbir Badal) ਦਿੱਤਾ ਗਿਆ ਹੈ। ਮੂਸੇਵਾਲਾ ਨੇ ਕਿਹਾ ਕਿ ਸੁਖਬੀਰ ਬਾਦਲ ਉਨ੍ਹਾਂ ਨੂੰ ਕਾਤਲ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਉਹ ਕਾਤਲ ਅਤੇ ਗੈਂਗਸਟਰ ਹੋਣ ਪਰ ਸੁਖਬੀਰ ਬਾਦਲ ਇਹ ਦੱਸਣ ਕਿ ਉਹ ਇੱਕ ਸਾਲ ਤੋਂ ਉਨ੍ਹਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕਰਨ ਲਈ ਮਿੰਨਤਾਂ ਕਿਉਂ ਕਰ ਰਹੇ ਹਨ।

Explainer--

1.ਭਾਰਤ ਵੱਲੋਂ ਪੰਜਾਬ ਸੈਕਟਰ ਵਿੱਚ ਪਹਿਲੀ ਐਸ-400 ਹਵਾਈ ਰੱਖਿਆ ਪ੍ਰਣਾਲੀ ਤਾਇਨਾਤ

ਭਾਰਤ ਵੱਲੋਂ ਪੰਜਾਬ ਸੈਕਟਰ ਵਿੱਚ ਪਹਿਲੀ ਐਸ-400 ਹਵਾਈ ਰੱਖਿਆ ਪ੍ਰਣਾਲੀ ਤਾਇਨਾਤ (Idia deploys first S400 air defence system in Punjab sector)ਕੀਤੀ ਗਈ ਹੈ। ਇਹ ਹਵਾਈ ਰੱਖਿਆ ਪ੍ਰਣਾਲੀ ਭਾਰਤ ਨੂੰ ਦੱਖਣੀ ਏਸ਼ੀਆਈ ਅਸਮਾਨਾਂ ਵਿੱਚ ਇੱਕ ਥਾਂ ਪ੍ਰਦਾਨ( take care of aerial threats from both China Pak) ਕਰੇਗੀ ਕਿਉਂਕਿ ਉਹ 400 ਕਿਲੋਮੀਟਰ ਦੀ ਦੂਰੀ ਤੋਂ ਦੁਸ਼ਮਣ ਦੇ ਜਹਾਜ਼ਾਂ ਅਤੇ ਕਰੂਜ਼ ਮਿਜ਼ਾਈਲਾਂ ਨੂੰ ਦੂਰ ਕਰਨ ਦੇ ਯੋਗ ਹੋਣਗੇ।

Exclusive--

  1. ਜਲੰਧਰ:ਸ਼੍ਰੋਮਣੀਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ 'ਤੇ ਮੁਹਾਲੀ ਵਿਖੇ ਮਾਮਲਾ ਦਰਜ ਕਰਨ ਉੱਪਰ ਅਕਾਲੀ ਦਲ ਵੱਲੋਂ ਆਪਣੀ ਤਿੱਖੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਜਲੰਧਰ ਵਿਖੇ ਅਕਾਲੀ ਦਲ ਦੇ ਬੁਲਾਰੇ ਗੁਰਦੇਵ ਸਿੰਘ ਭਾਟੀਆ ਨੇ ਕਿਹਾ ਕਿ ਮਜੀਠੀਆ ਉੱਪਰ ਕੀਤਾ ਗਿਆ, ਇਹ ਮਾਮਲਾ ਦਰਜ ਪੂਰੀ ਤਰ੍ਹਾਂ ਰਾਜਨੀਤਿਕ ਦੇਸ਼ ਦੀ ਭਾਵਨਾ ਰੱਖਦੇ ਹੋਏ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸੀ, ਉਹ ਤਾਂ ਇਨ੍ਹਾਂ ਕੋਲੋਂ ਪੂਰੇ ਨਹੀਂ ਹੋਏ ਅਤੇ ਹੁਣ ਜਦ ਸਰਕਾਰ ਜਾਣ ਵਾਲੀ ਹੈ ਤਾਂ ਉਨ੍ਹਾਂ ਨਾਕਾਮੀਆਂ ਨੂੰ ਛੁਪਾਉਂਦੇ ਹੋਏ, ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾ ਰਹੀ ਹੈ।
    ਅਕਾਲੀ ਦਲ ਦੇ ਬੁਲਾਰੇ ਗੁਰਦੇਵ ਸਿੰਘ ਭਾਟੀਆ

ABOUT THE AUTHOR

...view details