ਨਵੀਂ ਦਿੱਲੀ:ਅਫਗਾਨਿਸਤਾਨ ਉਤੇ ਤਾਲਿਬਾਨ (Taliban) ਦੇ ਕਬਜ਼ੇ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਨਾਲ ਮੁਲਾਕਾਤ ਕੀਤੀ ਹੈ।ਉਨ੍ਹਾਂ ਨੇ ਅਫ਼ਗਾਨਿਸਤਾਨ (Afghanistan) ਦੇ ਹਾਲਾਤਾਂ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ।ਸੁਯੰਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਬੈਠਕ ਵਿਚ ਇਸ ਮੁੱਦੇ ਉਤੇ ਚਰਚਾ ਕੀਤੀ ਗਈ ਹੈ।ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਦਾ ਕਹਿਣਾ ਹੈ ਕਿ ਲਗਾਤਾਰ ਅਫਗਾਨਿਸਤਾਨ ਦੀ ਸਥਿਤੀ ਉਤੇ ਨਜ਼ਰ ਰੱਖੀ ਹੋਈ ਹੈ।ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਵਿਚ ਆਉਣ ਵਾਲ ਇੱਛੁੱਕ ਲੋਕਾਂ ਦੀ ਚਿੰਤਾ ਨੂੰ ਸਮਝਣਾ ਚਾਹੀਦਾ ਹੈ।
ਦੱਸ ਦੇਈਏ ਕਿ ਅਫਗਾਨਿਸਤਾਨ ਦੇ ਕਾਬੁਲ ਸਥਿਤ ਰਾਸ਼ਟਰਪਤੀ ਭਵਨ ਉਤੇ ਤਾਲਿਬਾਨ ਦੇ ਕਬਜ਼ੇ ਦੇ ਦੌਰਾਨ ਵਿਦੇਲ਼ ਮੰਤਰੀ ਡਾ: ਐਸ ਜੈਸ਼ੰਕਰ ਅਮਰੀਕਾ ਦੀ ਚਾਰ ਦਿਨ ਦੇ ਦੌਰੇ ਉਤੇ ਗਏ ਹੋਏ ਹਨ।ਉਥੇ ਅੱਤਵਾਦ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।ਉਨ੍ਹਾਂ ਕਿਹਾ ਹੈ ਕਿ 18 ਅਤੇ 19 ਅਗਸਤ ਨੂੰ ਦੋ ਉੱਚ ਪੱਧਰੀ ਪ੍ਰੋਗਰਾਮਾਂ ਵਿਚ ਪ੍ਰਧਾਨਗੀ ਕਰਨਗੇ।