ਗਵਾਲੀਅਰ: ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ (narendra singh tomar) ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਦੇ ਨਾਲ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਇਲਾਵਾ ਹੋਰ ਵਿਕਲਪਾਂ ਉੱਤੇ ਗੱਲ ਕਰਨ ਲਈ ਤਿਆਰ ਹੈ। ਕਿਸਾਨ ਪਿਛਲੇ ਸਾਲ ਨਵੰਬਰ ਤੋਂ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀ ਹੱਦਾਂ ਉੱਤੇ ਅੰਦੋਲਨ ਕਰ ਰਹੇ ਹਨ।
ਤੋਮਰ ਨੇ ਪਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਖੇਤੀ ਕਾਨੂੰਨ (Farm Laws) ਕਿਸਾਨਾਂ ਦੇ ਹਿੱਤ ਵਿੱਚ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ ਤੇ ਭਾਰਤ ਸਰਕਾਰ ਅੱਜ ਵੀ ਕਿਸਾਨਾਂ ਨਾਲ ਗਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਜਿਹੜੇ ਵਿਕਲਪ ਲੈਕੇ ਆਉਣਗੇ ਸਰਕਾਰ ਉਸ ਉੱਤੇ ਚਰਚਾ ਕਰੇਗੀ।