ਨਵੀਂ ਦਿੱਲੀ:ਲੋਕ ਸਭਾ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਬਿੱਲ 2021 (Farm Laws Repeal Bill 2021) ਪਾਸ ਹੋ ਗਿਆ ਹੈ। ਇਸ ਬਿੱਲ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਪੇਸ਼ ਕੀਤਾ ਸੀ, ਬਿੱਲ ਦੇ ਪੇਸ਼ ਕਰਨ ਉਪਰੰਤ ਹੀ ਵਿਰੋਧੀਆਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਸੀ।
ਇਹ ਵੀ ਪੜੋ:‘ਸੰਸਦ ਦਾ ਸਰਦ ਰੁੱਤ ਇਜਲਾਸ ਬੇਹੱਦ ਮਹੱਤਵਪੂਰਨ, ਸਰਕਾਰ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ‘
ਤੁਹਾਨੂੰ ਦੱਸ ਦੇਈਏ ਕਿ 19 ਨਵੰਬਰ ਨੂੰ ਪੀਐਮ ਮੋਦੀ ਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਸਰਦ ਰੁੱਤ ਸੈਸ਼ਨ 'ਚ ਸਰਕਾਰ ਇਸ ਕਾਨੂੰਨ ਨੂੰ ਵਾਪਸ ਲੈ ਲਵੇਗੀ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੁਰਬ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਉਨ੍ਹਾਂ ਦੇਸ਼ ਵਾਸੀਆਂ ਤੋਂ ਮੁਆਫੀ ਵੀ ਮੰਗੀ। ਪੀਐਮ ਨੇ ਕਿਹਾ ਕਿ ਇਸ ਮਹੀਨੇ ਦੇ ਅੰਤ ਵਿੱਚ, ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਕਰਨਗੇ।
ਦੱਸ ਦਈਏ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਅੰਦੋਲਨਕਾਰੀ ਕਿਸਾਨ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਤਿੰਨ ਥਾਵਾਂ 'ਤੇ ਬੈਠੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਪਿੱਛੇ ਨਹੀਂ ਹਟਣਗੇ।