ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦਾ 3 ਨਵੇਂ ਖੇਤੀ ਕਾਨੂੰਨਾਂ (3 new agricultural laws) ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਦੇਸ਼ ਨੂੰ ਕੀਤੇ ਸੰਬੋਧਨ ਵਿੱਚ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ (Agriculture law repealed) ਕਰਨ ਦੇ ਲਈ ਸੰਸਦ ਸੈਸ਼ਨ ਤੋਂ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਪੀਐਮ ਮੋਦੀ ਦੇ ਵੱਲੋਂ ਦੇਸ਼ ਦੇ ਕਿਸਾਨਾਂ ਨੂੰ ਵਾਪਿਸ ਪਰਤਣ ਦੀ ਅਪੀਲ ਕੀਤੀ ਗਈ ਹੈ ਅਤੇ ਨਵੀਂ ਸ਼ੁਰੂਆਤ ਕਰਨ ਦੀ ਗੱਲ ਕਹੀ ਹੈ।
ਕਿਸਾਨਾਂ ਵੱਲੋਂ ਜਸ਼ਨ
ਦੂਜੇ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਗਏ ਐਲਾਨ ਤੋਂ ਬਾਅਦ ਦਿੱਲੀ ਸਰਹੱਦ ’ਤੇ ਕਿਸਾਨਾਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ। ਦਿੱਲੀ ਗਾਜ਼ੀਪੁਰ ਬਾਰਡਰ ’ਤੇ ਕਿਸਾਨਾਂ ਵੱਲੋਂ ਜਸ਼ਨ ਮਨਾਉਂਦੇ ਹੋਏ ਕਿਸਾਨ ਜਿੰਦਾਬਾਦ ਦੇ ਨਾਅਰੇ ਲਗਾਏ ਗਏ।
ਇਹ ਵੀ ਪੜੋ:Agriculture Law Repealed: ਰਾਕੇਸ਼ ਟਿਕੈਤ ਨੇ ਕਿਹਾ ਅੰਦੋਲਨ ਰਹੇਗਾ ਜਾਰੀ
ਖੇਤੀ ਕਾਨੂੰਨ ਨੂੰ ਵਾਪਸ ਲੈਣ ਦਾ ਐਲਾਨ
ਦੱਸ ਦਈਏ ਕਿ ਖੇਤੀ ਕਾਨੂੰਨ 'ਤੇ ਵੱਡਾ ਫੈਸਲਾ ਲੈਂਦੇ ਹੋਏ ਕੇਂਦਰ ਸਰਕਾਰ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਦੇ ਇਸ ਵੱਡੇ ਫੈਸਲੇ ਦਾ ਐਲਾਨ ਕੀਤਾ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਗੁਰੂ ਪੁਰਬ ਅਤੇ ਕੱਤਕ ਪੂਰਨਿਮਾ ਦੇ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ (new agricultural laws) ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਦੇਸ਼ਵਾਸੀਆਂ ਤੋਂ ਮੁਆਫੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਕਹਿਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਤਪੱਸਿਆ 'ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪੂਰੇ ਦੇਸ਼ ਨੂੰ ਸੂਚਿਤ ਕਰਨ ਆਏ ਹਨ ਕਿ ਤਿੰਨ ਖੇਤੀਬਾੜੀ ਕਾਨੂੰਨਾਂ (3 new agricultural laws) ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ।