ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦੇ ਹੋਏ ਕਿਹਾ ਕਿ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਲੰਬੇ ਸ਼ਾਂਤਮਈ ਲੋਕ ਸੰਘਰਸ਼ ਦੀ ਜਿੱਤ ਹੈ। ਅੰਨਦਾਤਾ ਨੂੰ ਮੇਰਾ ਸਲਾਮ।
Farm Laws Withdrawn LIVE UPDATE: ਸ਼ਾਂਤਮਈ ਲੋਕ ਸੰਘਰਸ਼ ਦੀ ਜਿੱਤ- ਸੀਐੱਮ ਚਰਨਜੀਤ ਸਿੰਘ ਚੰਨੀ - ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ
12:05 November 19
11:39 November 19
ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਤਿੰਨੋਂ ਕਾਲੇ ਕਾਨੂੰਨ ਰੱਦ ਹੋਣ ਦੀ ਖਬਰ ਸਾਰੇ ਪੰਜਾਬ ਲਈ ਖੁਸ਼ੀਆਂ ਭਰੀ ਹੈ। 700 ਤੋਂ ਵੱਧ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਵੇਂ ਇਸ ਦੇਸ਼ ਦੇ ਕਿਸਾਨਾਂ ਨੇ ਖੇਤੀ ਅਤੇ ਕਿਸਾਨੀ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਮੈਂ ਆਪਣੇ ਦੇਸ਼ ਦੇ ਕਿਸਾਨਾਂ ਨੂੰ ਸਲਾਮ ਕਰਦਾ ਹਾਂ।
10:54 November 19
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਟਵੀਟ ਰਾਹੀ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ 'ਤੇ ਕਿਸਾਨਾਂ ਦੀ ਇਤਿਹਾਸਕ ਜਿੱਤ। ਇਹ ਇਤਿਹਾਸ ਦਾ ਇੱਕ ਇਤਿਹਾਸਿਕ ਪਲ ਹੈ ਅਤੇ ਵਿਸ਼ਵ ਭਰ ਦੇ ਕਿਸਾਨ ਸੰਘਰਸ਼ਾਂ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਘਟਨਾ ਹੈ।
10:49 November 19
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਟਵੀਟ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ’ਤੇ ਸਾਰੇ ਕਿਸਾਨ ਸੰਗਠਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਆਪਣੇ ਧਰਨੇ ਨੂੰ ਤੁਰੰਤ ਚੁੱਕ ਕੇ ਆਪਣੇ ਆਪਣੇ ਘਰਾਂ ਨੂੰ ਜਾ ਕੇ ਹਰ ਰੋਜ਼ ਦੇ ਕੰਮਾਂ ’ਤੇ ਲੱਗਣਾ ਚਾਹੀਦਾ ਹੈ।
10:40 November 19
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 3 ਖੇਤੀ ਕਾਨੂੰਨ ਵਾਪਸ ਲਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਹੀ ਦਿਸ਼ਾ 'ਚ ਚੁੱਕਿਆ ਗਿਆ ਕਦਮ ਹੈ | ਉਨ੍ਹਾਂ ਲਿਖਿਆ ਕਿ ਸੱਤਿਆਗ੍ਰਹਿ ਕਿਸਾਨ ਮੋਰਚੇ ਦੀ ਇਹ ਇਤਿਹਾਸਕ ਜਿੱਤ ਹੈ ਅਤੇ ਜੋ ਵੀ ਕੁਰਬਾਨੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦਾ ਅੱਜ ਮੁੱਲ ਪੈ ਗਿਆ ਹੈ, ਹੁਣ ਪੰਜਾਬ ਸਰਕਾਰ ਇੱਕ ਵਾਰ ਫਿਰ ਤੋਂ ਕਿਸਾਨਾਂ ਨੂੰ ਇੱਕ ਰੋਡ ਮੈਪ ਰਾਹੀਂ ਬੁਲੰਦੀਆਂ 'ਤੇ ਪਹੁੰਚਾਏਗੀ।
10:35 November 19
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋ ਕਾਲੇ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਇਹ ਜਿੱਤ ਸਾਡੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਹੈ। ਮੈਂ ਆਪਣੇ ਸ਼ਹੀਦ ਕਿਸਾਨਾਂ ਨੂੰ ਵੀ ਕੋਟਿ ਕੋਟਿ ਪ੍ਰਣਾਮ ਕਰਦਾ ਹਾਂ,ਜਿਹਨਾ ਦੀ ਬਦੌਲਤ ਅੱਜ ਪੰਜਾਬ ਨੂੰ ਜਿੱਤ ਪ੍ਰਾਪਤ ਹੋਈ। #FarmersProtest
10:33 November 19
ਕੇਂਦਰ ਸਰਕਾਰ ਦੁਆਰਾ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਐਲਾਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਪ੍ਰਧਾਨ ਮੰਤਰੀ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਨਾਲ ਹੀ ਕਿਹਾ ਕਿ ਪੰਜਾਬੀਆਂ ਦੀ ਮੰਗ ਨੂੰ ਮੰਨਣ ਅਤੇ ਨਾਨਕ ਜਯੰਤੀ ’ਤੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਲਈ ਬਹੁਤ ਬਹੁਤ ਧੰਨਵਾਦ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਲਿਖਿਆ ਉਨ੍ਹਾਂ ਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਅੱਗੇ ਵੀ ਕਿਸਾਨ ਦੀ ਭਲਾਈ ਅਤੇ ਕਿਸਾਨਾਂ ਦੇ ਲਈ ਕੰਮ ਕਰਦੀ ਰਹੇਗੀ।
10:29 November 19
ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਪ੍ਰਕਾਸ਼ ਦਿਹਾੜੇ ਦੇ ਦਿਨ ਕਿੰਨੀ ਵੱਡੀ ਖਬਰ ਮਿਲੀ। ਤਿੰਨੋਂ ਕਾਨੂੰਨ ਰੱਦ। 700 ਤੋਂ ਵੱਧ ਕਿਸਾਨ ਸ਼ਹੀਦ ਹੋਏ। ਉਨ੍ਹਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਵੇਂ ਇਸ ਦੇਸ਼ ਦੇ ਕਿਸਾਨਾਂ ਨੇ ਖੇਤੀ ਅਤੇ ਕਿਸਾਨੀ ਨੂੰ ਬਚਾਉਣ ਲਈ ਆਪਣੀ ਜਾਨ ਦੀ ਬਾਜ਼ੀ ਲਗਾ ਦਿੱਤੀ। ਮੈਂ ਆਪਣੇ ਦੇਸ਼ ਦੇ ਕਿਸਾਨਾਂ ਨੂੰ ਸਲਾਮ ਕਰਦਾ ਹਾਂ।
09:39 November 19
Agriculture law repealed LIVE
ਨਵੀਂ ਦਿੱਲੀ:ਖੇਤੀ ਕਾਨੂੰਨ 'ਤੇ ਵੱਡਾ ਫੈਸਲਾ ਲੈਂਦੇ ਹੋਏ ਕੇਂਦਰ ਸਰਕਾਰ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਦੇ ਇਸ ਵੱਡੇ ਫੈਸਲੇ ਦਾ ਐਲਾਨ ਕੀਤਾ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਹ ਪੂਰੇ ਦੇਸ਼ ਨੂੰ ਦੱਸਣਾ ਚਾਹੁੰਦੇ ਹਨ ਕਿ ਅਸੀਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਲਿਆ ਹੈ।