ਪੰਜਾਬ

punjab

By

Published : Dec 6, 2020, 10:50 AM IST

ETV Bharat / bharat

ਕਿਸਾਨਾਂ ਦੇ ਹੌਸਲੇ ਬੁਲੰਦ, ਖੇਤੀ ਕਾਨੂੰਨਾਂ ਖਿਲਾਫ ਅੰਦੋਲਨ 11ਵੇਂ ਦਿਨ 'ਚ ਦਾਖਲ

ਖੇਤੀ ਕਾਨੂੰਨਾਂ ਵਿਰੁੱਧ ਵਿੱਢੇ ਕਿਸਾਨੀ ਸੰਘਰਸ਼ ਅੱਜ 11ਵੇਂ ਦਿਨ ਵਿੱਚ ਦਾਖਿਲ ਹੋ ਗਿਆ ਹੈ। ਕਿਸਾਨਾਂ ਨੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ।

ਖੇਤੀ ਕਾਨੂੰਨਾਂ ਖਿਲਾਫ ਅੰਦੋਲਨ 11ਵੇਂ ਦਿਨ 'ਚ ਦਾਖਲ
ਖੇਤੀ ਕਾਨੂੰਨਾਂ ਖਿਲਾਫ ਅੰਦੋਲਨ 11ਵੇਂ ਦਿਨ 'ਚ ਦਾਖਲ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਵਿੱਢੇ ਕਿਸਾਨੀ ਸੰਘਰਸ਼ ਅੱਜ 11ਵੇਂ ਦਿਨ 'ਚ ਦਾਖਿਲ ਹੋ ਗਿਆ ਹੈ। ਕਿਸਾਨਾਂ 'ਚ ਹੱਕਾਂ ਲਈ ਲੜਾਈ ਦਾ ਜਜ਼ਬਾ ਕਾਇਮ ਹੈ।ਜ਼ਿਕਰਯੋਗ ਹੈ ਕਿ ਕੇਂਦਰ ਤੇ ਕਿਸਾਨ ਵਿਚਕਾਰ 5ਵੇਂ ਗੇੜ ਦੀ ਬੈਠਕ ਵੀ ਬੇਸਿੱਟਾ ਰਹੀ ਹੈ।

8 ਦਸੰਬਰ ਨੂੰ 'ਭਾਰਤ ਬੰਦ' ਦਾ ਸੱਦਾ

ਕਿਸਾਨਾਂ ਨੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਜਿਸ ਨੂੰ ਹਰ ਪਾਸਿਓਂ ਸਮਰਥਨ ਮਿਲ ਰਿਹਾ ਹੈ। ਯੂਨੀਅਨ ਟ੍ਰੇਡ ਕੰਪਨੀਆਂ ਨੇ ਵੀ ਇਸ 'ਭਾਰਤ ਬੰਦ' ਦੇ ਸੱਦੇ ਦਾ ਸਵਾਗਤ ਕੀਤਾ।

9 ਦਸੰਬਰ ਨੂੰ 6ਵੇਂ ਗੇੜ ਦੀ ਮੀਟਿੰਗ

ਕੇਂਦਰ ਤੇ ਕਿਸਾਨਾਂ ਦੀ 6ਵੇਂ ਗੇੜ ਦੀ ਮੀਟਿੰਗ 9 ਦਸੰਬਰ ਨੂੰ ਹੈ। 5 ਮੀਟਿੰਗਾਂ 'ਚ ਇਸ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ। ਕਿਸਾਨ ਆਪਣੀ ਮੰਗ 'ਬਿੱਲ਼ ਵਾਪਿਸ ਲੋ' ਤੇ ਅਡਿੱਗ ਤੇ ਅਟਲ ਹਨ।

ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ

ਅੱਜ ਕਿਸਾਨਾਂ ਦੀ ਬੈਠਕ ਸਿੰਘੂ ਬਾਰਡਰ 'ਤੇ ਹੋਵੇਗੀ ਜਿਸ 'ਚ ਉਹ ਆਪਣੀ ਅਗਲੀ ਰਣਨੀਤੀ ਤੈਅ ਕਰਨਗੇ। ਜ਼ਿਕਰਯੋਗ ਹੈ ਕਿ 8 ਦਸੰਬਰ ਨੂੰ ਭਾਰਤ ਬੰਦ ਸੱਦਾ ਹੈ ਤੇ 9 ਦਸੰਬਰ ਨੂੰ ਕੇਂਦਰ ਨਾਲ ਮੀਟਿੰਗ।

ABOUT THE AUTHOR

...view details