ਨਵੀਂ ਦਿੱਲੀ: ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਸਿਹਤ ਵਿਗੜ ਗਈ। ਜਾਣਕਾਰੀ ਮੁਤਾਬਕ ਥਕਾਨ ਮਹਿਸੂਸ ਹੋਣ ਤੋਂ ਬਾਅਦ ਰਾਜੇਵਾਲ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ 'ਚ ਲਿਆਂਦਾ ਗਿਆ ਹੈ।
ਸੰਘਰਸ਼ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਵਿਗੜੀ ਸਿਹਤ - Fortis Hospital, Gurugram
ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਅੰਦੋਲਨ ਕਰ ਰਹੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਸਿਹਤ ਵਿਗੜ ਗਈ। ਜਾਣਕਾਰੀ ਮੁਤਾਬਕ ਥਕਾਨ ਮਹਿਸੂਸ ਹੋਣ ਤੋਂ ਬਾਅਦ ਰਾਜੇਵਾਲ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ 'ਚ ਲਿਆਂਦਾ ਗਿਆ ਹੈ।
ਸੰਘਰਸ਼ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਵਿਗੜੀ ਸਿਹਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਜਲਦ ਸਿਹਤਯਾਬੀ ਦੀ ਅਰਦਾਸ ਕੀਤੀ ਹੈ।
ਹਸਪਤਾਲ ਵਿੱਚ ਇਲਾਜ਼ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੀ ਸਿਕਾਇਤ ਦੇ ਸਬੰਧ ਵਿੱਚ ਟੈਸਟ ਕੀਤੇ ਜਾ ਰਹੇ ਹਨ। ਦੱਸ ਦਈਏ ਕਿ ਰਾਜੇਵਾਲ ਦੀ ਪਹਿਲਾਂ ਹੀ ਬਾਈਪਾਸ ਸਰਜਰੀ ਹੋ ਚੁੱਕੀ ਹੈ।