ਨਵੀਂ ਦਿੱਲੀ: ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਅਮਰਿੰਦਰ ਨੇ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਖੇਤੀਬਾੜੀ ਕਾਨੂੰਨਾਂ ਕਾਰਨ ਪੈਦਾ ਹੋਏ ਅੜਿੱਕੇ ਬਾਰੇ ਗੱਲ ਕੀਤੀ। ਈਟੀਵੀ ਭਾਰਤ ਦੀ ਟੀਮ ਨੇ ਰਾਕੇਸ਼ ਟਿਕੈਤ, ਜੋ ਕਿ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਹਨ, ਨਾਲ ਇਸ ਮੀਟਿੰਗ ਬਾਰੇ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗੱਲਬਾਤ ਦਾ ਮਤਲਬ ਹੱਲ ਨਹੀਂ ਹੁੰਦਾ।
ਅਮਰਿੰਦਰ ਸਿੰਘ (Capt. Amarinder Singh) ਨੇ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਇੱਕ ਟਵੀਟ ਵਿੱਚ ਲਿਖਿਆ ਕਿ ਲੰਮੇ ਸਮੇਂ ਤੋਂ ਚੱਲੇ ਆ ਰਹੇ ਕਿਸਾਨ ਅੰਦੋਲਨ ਨੂੰ ਖਤਮ ਕਰਨ, ਖੇਤੀਬਾੜੀ ਕਾਨੂੰਨਾਂ ਨੂੰ ਖ਼ਤਮ ਕਰਨ, ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਅਤੇ ਪੰਜਾਬ ਵਿੱਚ ਫਸਲਾਂ ਦੇ ਉਤਪਾਦਨ ਨੂੰ ਲੈਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚਰਚਾ ਕੀਤੀ। ਇਸ ਦੇ ਨਾਲ ਹੀ ਜਦੋਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਪੁੱਛਿਆ ਗਿਆ ਕਿ ਕੀ ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਿੱਕਲਣ ਦੀ ਕੋਈ ਉਮੀਦ ਹੈ ? ਟਿਕੈਤ ਨੇ ਸਾਡੇ ਨਾਲ ਅਜਿਹੀ ਕੋਈ ਗੱਲ ਨਹੀਂ ਹੋਈ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਬੰਧੀ ਸਾਨੂੰ ਕੁਝ ਨਹੀਂ ਪਤਾ ਕਿ ਇਸ ਮੁਲਾਕਾਤ ਤੋਂ ਬਾਅਦ ਹੱਲ ਨਿਕਲੇਗਾ ਜਾਂ ਨਹੀਂ। ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਵਿੱਚ ਸ਼ਾਮਿਲ ਨਹੀਂ ਹਨ। ਗੱਲਬਾਤ ਦਾ ਮਤਲਬ ਹੱਲ ਨਹੀਂ ਹੁੰਦਾ ਹੈ। ਟਿਕੈਤ ਨੇ ਕਿਹਾ ਕਿ ਗੱਲਬਾਤ ਤਾਂ ਕਿਸਾਨਾਂ ਨਾਲ ਵੀ ਸਰਕਾਰ ਦੀ ਕਈ ਵਾਰ ਵੀ ਹੋ ਚੁੱਕੀ ਹੈ।