ਨਵੀਂ ਦਿੱਲੀ : ਗਾਜੀਪੁਰ ਬਾਰਡਰ ਸਮੇਤ ਰਾਜਧਾਨੀ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ 'ਤੇ ਕਾਨੂੰਨ ਦੀ ਮੰਗ ਨੂੰ ਲੈ ਕੇ ਨਵੰਬਰ ਦੇ ਆਖਰੀ ਹਫ਼ਤੇ ਸ਼ੁਰੂ ਹੋੇਏ ਕਿਸਾਨ ਅੰਦੋਲਨ ਨੂੰ ਹੁਣ 6 ਮਹੀਨੇ ਪੂਰੇ ਹੋ ਗਏ ਹਨ। ਸਰਕਾਰ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ, ਕਿਸਾਨਾਂ ਨੇ ਕੜਾਕੇ ਦੀ ਠੰਢ ਵਿਚ ਠੰਢੀਆਂ ਰਾਤਾਂ ਗੁਜ਼ਾਰੀਆਂ ਤੇ ਹੁਣ ਪਿੰਡੇ ਨੂੰ ਸਾੜਦੀ ਗਰਮੀ ਦੇ ਮੌਸਮ ਵਿਚ, ਕਿਸਾਨ ਅੰਦੋਲਨ 'ਚ ਰੁੱਝੇ ਹੋਏ ਹਨ। ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਅਤੇ ਐਮਐਸਪੀ ਦੀ ਗਰੰਟੀ ‘ਤੇ ਕਾਨੂੰਨ ਨਹੀਂ ਬਣਾਉਂਦੀ, ਉਦੋਂ ਤਕ ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਦੀ ਵਾਪਸੀ ਨਹੀਂ ਹੋਵੇਗੀ।
ਖੇਤੀ ਕਾਨੂੰਨਾਂ ਦਾ ਚੌਕ ਚੌਰਾਹਿਆਂ 'ਚ ਡਟਵਾਂ ਵਿਰੋਧ
ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ 'ਤੇ ਦੇਸ਼ ਭਰ ਦੇ ਕਿਸਾਨਾਂ ਨੇ ਬੁੱਧਵਾਰ ਨੂੰ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਲਾ ਦਿਵਸ ਮਨਾਇਆ। ਅੱਜ ਕਿਸਾਨਾਂ ਨੇ ਆਪਣੇ ਘਰਾਂ ਅਤੇ ਵਾਹਨਾਂ 'ਤੇ ਕਾਲੇ ਝੰਡੇ ਲਹਿਰਾਏੇ। ਕਿਸਾਨਾਂ ਨੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਤੇ ਪਿੰਡ ਦੇ ਚੌਰਾਹਿਆਂ ਅਤੇ ਪ੍ਰਮੁੱਖ ਥਾਵਾਂ ਤੇ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਮੰਗ ਨੂੰ ਲੈ ਕੇ ਮੋਦੀ ਦੇ ਪੁਤਲੇ ਸਾੜੇ।
ਅੰਦੋਲਨ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਇਕਮੁੱਠ ਕੀਤਾ : ਕਿਸਾਨ ਆਗੂ