ਨਵੀਂ ਦਿੱਲੀ/ਗਾਜ਼ੀਆਬਾਦ: ਬੀਕੇਯੂ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਗਾਜ਼ੀਆਬਾਦ ਦੇ ਕੌਸ਼ਾਂਬੀ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਹ ਧਮਕੀ ਫੋਨ ਕਾਲ ਰਾਹੀਂ ਦਿੱਤੀ ਗਈ ਸੀ। ਰਾਕੇਸ਼ ਟਿਕੈਤ ਦੀ ਸੁਰੱਖਿਆ 'ਚ ਲੱਗੇ ਉੱਤਰ ਪ੍ਰਦੇਸ਼ ਪੁਲਿਸ ਦੇ ਜਵਾਨ ਨਿਤਿਨ ਨੂੰ ਫ਼ੋਨ ਆਇਆ। ਰਾਕੇਸ਼ ਟਿਕੈਤ ਨੂੰ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।
ਟਿਕੈਤ ਨੂੰ ਧਮਕੀ ਦੇਣ ਦੇ ਮਾਮਲੇ 'ਚ ਕੌਸ਼ਾਂਬੀ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਦਰ ਦੇ ਇੰਚਾਰਜ ਸਚਿਨ ਮਲਿਕ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਰਾਕੇਸ਼ ਟਿਕੈਤ ਵੱਲੋਂ ਸਬੰਧਤ ਆਡੀਓ ਵੀ ਹਾਸਲ ਕੀਤੀ ਜਾਵੇਗੀ, ਜਿਸ ਦੇ ਆਧਾਰ ’ਤੇ ਅਗਲੇਰੀ ਜਾਂਚ ਕੀਤੀ ਜਾਵੇਗੀ। ਪੁਲੀਸ ਨੇ ਉਸ ਦਾ ਮੋਬਾਈਲ ਨੰਬਰ ਵੀ ਹਾਸਲ ਕਰ ਲਿਆ ਹੈ, ਜਿਸ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਧਮਕੀ ਦੇਣ ਵਾਲੇ ਨੇ ਇਸ ਪਿੱਛੇ ਕੀ ਇਰਾਦਾ ਇਹ ਨਹੀਂ ਦੱਸਿਆ। ਉਸ ਨੇ ਪਹਿਲਾਂ ਗਾਲ੍ਹਾਂ ਕੱਢੀਆਂ ਅਤੇ ਫਿਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।