ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵਲੋਂ ਕਿਸਾਨ ਸੰਘਰਸ਼ ਨੂੰ ਲੈਕੇ ਇੱਕ ਵਾਰ ਫਿਰ ਤੋਂ ਬਿਆਨ ਦਿੱਤਾ ਹੈ। ਨਰੇਂਦਰ ਤੋਮਰ ਦਾ ਕਹਿਣਾ ਕਿ ਉਹ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਕਹਿਣਾ ਚਾਹੁੰਦੇ ਹਨ ਕਿ ਅੰਦੋਲਨ ਖ਼ਤਮ ਕਰਕੇ ਗੱਲਬਾਤ ਦਾ ਰਾਹ ਬਣਾਉਣ ਅਤੇ ਸਰਕਾਰ ਚਰਚਾ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ APMC ਖ਼ਤਮ ਨਹੀਂ ਹੋਵੇਗੀ।
ਨਰੇਂਦਰ ਤੋਮਰ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਯਤਨਸ਼ੀਲ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਕੋਲ ਕੋਈ ਪ੍ਰਸਤਾਵ ਨਹੀਂ ਹੈ, ਜਿਸ ਕਾਰਨ ਉਹ ਗੱਲਬਾਤ ਲਈ ਤਿਆਰ ਨਹੀਂ ਹੋ ਰਹੇ। ਉਨ੍ਹਾਂ ਦਾ ਕਹਿਣਾ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਜੇਕਰ ਕਿਸੇ ਹੋਰ ਮੰਗ ਨੂੰ ਲੈਕੇ ਆਉਂਦੇ ਹਨ ਤਾਂ ਉਹ ਗੱਲਬਾਤ ਲਈ ਸੱਦਾ ਤਿਆਰ ਹਨ।
ਇਸ ਦੇ ਨਾਲ ਹੀ ਨਰੇਂਦਰ ਤੋਮਰ ਵਲੋਂ ਕਾਂਗਰਸ 'ਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਗਰੀਬ ਅਤੇ ਕਿਸਾਨਾਂ ਪ੍ਰਤੀ ਕੋਈ ਅਨੁਭਵ ਜਾਂ ਦਰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਸੋਚਣਾ ਚਾਹੀਦਾ ਕਿ ਕਾਂਗਰਸ ਦੇ ਘੋਸ਼ਣਾ ਪੱਤਰ 'ਚ ਵੀ ਖੇਤੀ ਕਾਨੂੰਨ ਲਾਗੂ ਕਰਨ ਦੀ ਗੱਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜਾਂ ਤਾਂ ਉਹ ਉਸ ਸਮੇਂ ਝੂਠ ਬੋਲ ਰਹੇ ਸੀ ਜਾਂ ਫਿਰ ਹੁਣ ਝੂਠ ਬੋਲ ਰਹੇ ਹਨ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਅਤੇ ਦੇਸ਼ 'ਚ ਅਰਾਜਕਤਾ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀਆਂ ਇੰਨਾਂ ਆਦਤਾਂ ਅਤੇ ਹਲਕੀ ਸਮਝ ਕਰਕੇ ਹੀ ਉਹ ਕਾਂਗਰਸ 'ਚ ਵੀ ਵਧੀਆ ਆਗੂ ਨਹੀਂ ਰਹੇ।
ਇਹ ਵੀ ਪੜ੍ਹੋ:ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ