ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗਾਜ਼ੀਪੁਰ ਬਾਰਡਰ 'ਤੇ ਬੀਕੇਯੂ ਬੁਲਾਰੇ ਰਾਕੇਸ਼ ਟਿਕੈਤ ਨੂੰ ਮਿਲਣ ਪੁੱਜੇ। ਰਾਕੇਸ਼ ਟਿਕੈਤ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ," ਮੈਂ ਰਾਕੇਸ਼ ਟਿਕੈਤ ਨੂੰ ਉਨ੍ਹਾਂ ਦੀ ਖੇਤੀ ਕਾਨੂੰਨਾਂ ਦੇ ਖਿਲਾਫ ਜੰਗ ਲਈ ਮੁਬਾਰਕਬਾਦ ਦਿੰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਸਾਰੇ ਕਿਸਾਨ ਉਨ੍ਹਾਂ ਦੇ ਧੰਨਵਾਦੀ ਹਨ ਤੇ ਸਾਡੀ ਪਾਰਟੀ ਵੀ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਪੀਐਮ ਮੋਦੀ ਦੇ ਬਿਆਨ 'ਤੇ ਕਿਸਾਨਾਂ ਦਾ ਪਲਟਵਾਰ, ਫੋਨ ਨਾਲ ਨਹੀਂ ਬਣੇਗੀ ਗੱਲ - farmer protest at delhi
18:49 January 31
ਸਾਰੇ ਕਿਸਾਨ ਟਿਕੈਤ ਸਾਬ੍ਹ ਦੇ ਸ਼ੁਕਰਗੁਜ਼ਾਰ: ਬਾਦਲ
18:38 January 31
ਸੁਖਬੀਰ ਸਿੰਘ ਬਾਦਲ ਮਿਲੇ ਰਾਕੇਸ਼ ਟਿਕੈਤ ਨੂੰ
ਗਾਜ਼ੀਪੁਰ ਬਾਰਡਰ 'ਤੇ ਬੀਕੇਯੂ ਦੇ ਬੁਲਾਰੇ ਰਾਕੇਸ਼ ਟਿਕੈਤ ਨੂੰ ਮਿਲਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ। ਉਨ੍ਹਾਂ ਨੇ ਟਿਕੈਤ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੇ ਟਿਕੈਤ ਨੂੰ ਸਿਰੋਪਾ ਪਾਇਆ। ਜ਼ਿਕਰਯੋਗ ਹੈ ਕਿ ਟਿਕੈਤ ਨੇ ਪਹਿਲਾਂ ਹੀ ਬਿਆਨ ਦਿੱਤਾ ਸੀ ਕਿ ਕਿਸੇ ਵੀ ਸਿਆਸੀ ਆਗੂ ਨੂੰ ਸਟੇਜ 'ਚ ਬੋਲਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ।
17:40 January 31
ਰਾਘਵ ਚੱਢਾ ਦਾ ਕੈਪਟਨ ਨੂੰ ਪੱਤਰ
ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ। ਪੱਤਰ ਲਿੱਖ ਕੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਦਿੱਲੀ ਦੀ ਸਰਹੱਦ ਉੱਤੇ ਅੰਦੋਲਨਕਾਰੀ ਕਿਸਾਨਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਨੂੰ ਤਾਇਨਾਤ ਕੀਤਾ ਜਾਵੇ। ਪੱਤਰ 'ਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚੋਂ ਕਿਸਾਨ ਭੈਣਾਂ ਅਤੇ ਭਰਾ ਦਿੱਲੀ ਦੇ ਬਾਰਡਰ ਉੱਤੇ ਬੀਤੇ ਕਰੀਬ 2 ਮਹੀਨਿਆਂ ਤੋਂ ਬੀਜੇਪੀ ਦੀ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਦੌਰਾਨ ਪਿਛਲੇ ਦਰਵਾਜ਼ੇ ਤੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਜੱਦੋ-ਜਹਿਦ ਕਰ ਰਹੇ ਹਨ।
17:03 January 31
ਸਾਬਕਾ ਖੇਤੀ ਮੰਤਰੀ ਸ਼ਰਦ ਪਵਾਰ ਵੀ ਖੇਤੀ 'ਚ ਸੁਧਾਰ ਦੀ ਕਰ ਰਹੇ ਸੀ ਕੋਸ਼ਿਸ਼: ਤੋਮਰ
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸੀਨੀਅਰ ਲੀਡਰ ਤੇ ਸਾਬਕਾ ਕੇਂਦਰੀ ਖੇਤੀ ਮੰਤਰੀ ਸ਼ਰਦ ਪਵਾਰ ਨੂੰ ਖੇਤੀਬਾੜੀ ਨਾਲ ਜੁੜੇ ਮੁੱਦੇ ਤੇ ਉਨ੍ਹਾਂ ਦੇ ਹੱਲ ਬਾਰੇ ਪੂਰੀ ਜਾਣਕਾਰੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਉਹ ਖੇਤੀਬਾੜੀ 'ਚ ਸੁਧਾਰ ਲੈ ਕੇ ਆਉਣ ਦੀ ਕੋਸ਼ਿਸ਼ ਕਰ ਚੁੱਕੇ ਹਨ।
ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਦਿੱਗਜ ਨੇਤਾ ਹਨ, ਮੈਨੂੰ ਇਹ ਲੱਗਦਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਗ਼ਲਤ ਜਾਣਕਾਰੀ ਮਿਲੀ ਹੈ। ਹੁਣ ਉਨ੍ਹਾਂ ਕੋਲ ਸਹੀ ਤੱਥ ਹੈ ਤਾਂ ਮੈਨੂੰ ਲੱਗਦਾ ਹੈ ਉਹ ਆਪਣਾ ਪੱਖ ਬਦਲਣਗੇ ਤੇ ਕਿਸਾਨਾਂ ਨੂੰ ਇਸਦੇ ਨਫ਼ੇ ਬਾਰੇ ਦੱਸਣਗੇ।
12:36 January 31
ਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਬਲ ਤਾਇਨਾਤ
ਗਾਜ਼ੀਪੁਰ ਬਾਰਡਰ 'ਤੇ ਪੁਲਿਸ ਨੇ ਅੰਦੋਲਨਕਾਰੀਆਂ ਨੂੰ ਧਰਨਾ ਚੁੱਕਣ ਲਈ ਕਿਹਾ ਸੀ ਤੇ ਹੁਣ ਗਾਜ਼ੀਪੁਰ ਬਾਰਡਰ ਦੇ ਹਾਲਤ ਨਾਜ਼ੁਕ ਲੱਗ ਰਹੇ ਹਨ। ਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ ਤੇ ਬਾਰੀਗੇਡਿੰਗ ਕੀਤੀ ਗਈ ਹੈ। ਕਿਸਾਨ ਅਜੇ ਵੀ ਆਪਣੀ ਹੱਕੀ ਮੰਗਾਂ ਲਈ ਦਿੱਲੀ ਦੀਆਂ ਬਰੂਹਾਂ 'ਤੇ ਡੱਟੇ ਹੋਏ ਹਨ।
12:30 January 31
ਪੱਤਰਕਾਰ ਮਨਦੀਪ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ
ਦਿੱਲੀ ਪੁਲਿਸ ਦਾ ਸਖ਼ਤੀ ਰੁਖ਼ ਅਪਣਾ ਰਹੀ ਹੈ ਤੇ ਇਸੇ ਲੜੀ ਦੇ ਤਹਿਤ ਉਨ੍ਹਾਂ ਨੇ ਇੱਕ ਪੱਤਰਕਾਰ ਮਨਦੀਪ ਪੂਨਿਆ ਨੂੰ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਕ, ਮਨਦੀਪ ਪੁਲਿਸ ਦੀ ਕਾਰਵਾਈਆਂ ਤੇ ਸਿੰਘੂ ਬਾਰਡਰ ਦੇ ਹਾਲਾਤਾਂ ਨੂੰ ਕੈਮਰੇ 'ਚ ਕੈਦ ਕਰ ਰਿਹਾ ਸੀ। ਪੁਲਿਸ ਨੂੰ ਉਸ ਨੂੰ ਦਿੱਲੀ ਪੁਲਿਸ ਨਾਲ ਗ਼ਲਤ ਰੱਵਇਏ ਸਦਕਾ ਗ੍ਰਿਫਤਾਰ ਕੀਤਾ।
12:05 January 31
ਬੰਦ ਪਏ ਹਾਈਵੇ ਨੂੰ ਖੋਲ੍ਹਣ ਦੀ ਮੰਗ: ਪਿੰਡ ਵਾਸੀਆਂ ਅਤੇ ਕਿਸਾਨਾਂ ਵਿੱਚ ਝੜਪ
ਸਿੰਘੂ ਸਰਹੱਦ 'ਤੇ ਸ਼ੁੱਕਰਵਾਰ ਨੂੰ, ਪਿਛਲੇ 2 ਮਹੀਨਿਆਂ ਤੋਂ ਬੰਦ ਪਈ ਹਾਈਵੇ ਨੂੰ ਖੋਲ੍ਹਣ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਕਿਸਾਨਾਂ ਵਿੱਚ ਝੜਪ ਹੋ ਗਈ ਸੀ। ਹੁਣ ਪਿੰਡ ਵਾਸੀਆਂ ਨੂੰ ਇਸ ਬਾਰੇ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਕਈ ਵੱਖ-ਵੱਖ ਦੇਸ਼ਾਂ ਤੋਂ ਫੋਨ ਆ ਰਹੇ ਹਨ, ਜਿਸ ਵਿੱਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਕਿਸਾਨਾਂ ਨਾਲ ਹੋਈ ਸੀ ਝੜਪ
ਦਰਅਸਲ, ਨਵੇਂ ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਧਰਨੇ ‘ਤੇ ਬੈਠੇ ਹਨ, ਜਿਸ ਕਾਰਨ ਆਵਾਜਾਈ ਵਿੱਚ ਮੁਸ਼ਕਲ ਆ ਰਹੀ ਹੈ। 26 ਜਨਵਰੀ ਨੂੰ ਕਿਸਾਨਾਂ ਦੇ ਵੱਲੋਂ ਹੋਈ ਹਿੰਸਾ ਤੋਂ ਬਾਅਦ ਸਥਾਨਕ ਲੋਕਾਂ ਦਾ ਸਬਰ ਤੋੜਿਆ ਅਤੇ ਉਹ ਅੰਦੋਲਨ ਵਾਲੀ ਥਾਂ ਨੂੰ ਖਾਲੀ ਕਰਨ ਲਈ ਪੁੱਜ ਗਏ।
ਸਰਕਾਰ ਕਿਉਂ ਨਹੀਂ ਕਿਸਾਨਾਂ ਨੂੰ ਕਾਨੂੰਨ ਵਾਪਸ ਲੈਣ ਲਈ ਆਖਦੀ ਹੈ, ਅਸੀਂ ਇਸ ਨੂੰ ਝੁੱਕਣ ਨਹੀਂ ਦੇਵਾਂਗੇ: ਟਿਕੈਟ
ਬੀਕੇਯੂ ਦੇ ਆਗੂ ਰਾਕੇਸ਼ ਟਿਕੈਤ ਨੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਖ਼ੁਦ ਕਿਸਾਨਾਂ ਨੂੰ ਦੱਸ ਦੇਵੇ ਕਿ ਉਹ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਕਿਉਂ ਨਹੀਂ ਲੈਣਾ ਚਾਹੁੰਦੀ ਅਤੇ “ਅਸੀਂ ਵਾਅਦਾ ਕਰਦੇ ਹਾਂ ਕਿ ਸਰਕਾਰ ਦਾ ਸਿਰ ਦੁਨੀਆ ਅੱਗੇ ਝੁੱਕਣ ਨਹੀਂ ਦੇਵਾਂਗੇ। ਟਰੈਕਟਰ ਪਰੇਡ ਵਿੱਚ ਹੋਈ ਹਿੰਸਾ ਕਾਰਨ ਕਿਸਾਨਾਂ ਦੇ ਅੰਦੋਲਨ ਨੂੰ ਕਮਜ਼ੋਰ ਕਰਨ ਤੋਂ ਬਾਅਦ, ਟਿਕੈਤ ਨੇ ਇੱਕ ਵਾਰ ਫਿਰ ਸਰਕਾਰ ਨੂੰ ਕਿਹਾ ਕਿ ਸਰਕਾਰ ਦੀ ਕਿਹੜੀ ਮਜਬੂਰੀ ਹੈ ਕਿ ਉਹ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਾ ਕਰਨ 'ਤੇ ਅੜੀ ਹੋਈ ਹੈ?