ਨਵੀਂ ਦਿੱਲੀ : ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਵੀਰਵਾਰ ਨੂੰ ਸੈਂਕੜੇ ਕਿਸਾਨ ਦਿੱਲੀ ਲਈ ਰਵਾਨਾ ਹੋਏ। ਜਦੋਂ ਇਹ ਕਿਸਾਨ ਗਵਾਲੀਅਰ ਤੋਂ ਹਰਿਆਣਾ ਦੀ ਸਰਹੱਦ 'ਤੇ ਪਹੁੰਚੇ ਤਾਂ ਨੈਸ਼ਨਲ ਹਾਈਵੇ ਉੱਤੇ ਟਰੈਕਟਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੇ ਬਾਵਜੂਦ ਕਿਸਾਨ ਲਗਾਤਾਰ ਅੱਗੇ ਵੱਧਦੇ ਰਹੇ। ਪੁਲਿਸ ਨੇ ਕਿਸਾਨਾਂ ਨਾਲ ਬਦਸਲੂਕੀ ਵੀ ਕੀਤੀ।
ਕਿਸਾਨਾਂ ਦਾ ਕਹਿਣਾ ਹੈ ਕਿ ਉਹ ਦਿੱਲੀ ਪਹੁੰਚ ਕੇ ਰਹਿਣਗੇ, ਭਾਵੇਂ ਉਨ੍ਹਾਂ ਨੂੰ ਗੋਲੀਆਂ ਵੀ ਖਾਣੀਆਂ ਪੈਣ। ਉਨ੍ਹਾਂ ਆਖਿਆ ਕਿ ਉਹ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾ ਕੇ ਹੀ ਰਹਿਣਗੇ।
ਹੋੜਲ ਦੇ ਡੀਐਸਪੀ ਬਲਬੀਰ ਸਿੰਘ ਕੋਲੋਂ ਜਦੋਂ ਇਸ ਬਾਰੇ ਪੁੱਛਿਆ ਗਿਆ ਕਿ ਉਹ ਹਾਈਵੇ 'ਤੇ ਜਾਮ ਕਿਉਂ ਲਵਾ ਰਹੇ ਹਨ ਤਾਂ ਉਨ੍ਹਾਂ ਮੀਡੀਆ ਨੂੰ ਕਿਹਾ ਕਿ ਤੁਸੀਂ ਇਨ੍ਹਾਂ ਲੋਕਾਂ ਨੂੰ ਭੜਕਾ ਰਹੇ ਹੋ ਅਤੇ ਤੁਸੀਂ ਆਪਣਾ ਕੰਮ ਕਰੋ, ਉਹ ਆਪਣਾ ਕੰਮ ਕਰ ਰਹੇ ਹਨ।
ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਸੈਂਕੜੇ ਕਿਸਾਨ ਅੱਜ ਹਰਿਆਣਾ ਬਾਰਡਰ ਪੁੱਜੇ, ਪਰ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਨੈਸ਼ਨਲ ਹਾਈਵੇ ਉੱਤੇ ਟਰੱਕਾਂ ਨੂੰ ਰੋਕ ਕੇ ਜਾਮ ਲਗਵਾ ਦਿੱਤਾ ਤਾਂ ਜੋ ਕਿਸਾਨ ਦਿੱਲੀ ਨਾ ਪੁੱਜ ਸਕਣ।
ਗਵਾਲੀਅਰ ਖੇਤਰ ਦੇ ਕਿਸਾਨਾਂ ਨੇ ਕਿਹਾ ਕਿ ਉਹ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਗ੍ਰਹਿ ਖੇਤਰ ਤੋਂ ਆਏ ਹਨ। ਉਨ੍ਹਾਂ ਨੇ ਕਿਹਾ ਕਿ ਉਹ ਦਿਖਾਉਣਾ ਚਾਹੁੰਦੇ ਹਨ ਕਿ ਸਾਰੇ ਸੂਬਿਆਂ 'ਚ ਕਿਸਾਨ ਹਨ। ਜਿਹੜੇ ਉਨ੍ਹਾਂ ਦੇ ਨਾਲ ਚੱਲ ਰਹੇ ਹਨ ਤੇ ਥਾਂ-ਥਾਂ ਉੱਤੇ ਕਿਸਾਨਾਂ ਵੱਲੋਂ ਤੇ ਉਨ੍ਹਾਂ ਦਾ ਸਵਾਗਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਭ ਦਾ ਹੌਂਸਲਾ ਵੱਧ ਰਿਹਾ ਹੈ ਕਿ ਲੋਕ ਉਨ੍ਹਾਂ ਦੇ ਨਾਲ ਖੜੇ ਹਨ। ਉਨ੍ਹਾਂ ਆਖਿਆ ਕਿ ਉਹ ਦਿੱਲੀ ਦੇ ਬਦਰਪੁਰ ਬਾਰਡਰ ਉੱਤੇ ਪਹੁੰਚ ਕੇ ਬਾਰਡਰ ਜਾਮ ਕਰਨਗੇ ਤੇ ਦਿੱਲੀ ਦਾ ਘਿਰਾਓ ਕਰਨਗੇ। ਉਨ੍ਹਾਂ ਆਖਿਆ ਕਿ ਅਸੀਂ ਸਰਕਾਰ ਤੋਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਰਹਾਂਗੇ। ਕਿਸਾਨਾਂ ਨੇ ਕਿਹਾ ਕਿ ਉਹ ਆਪਣੀ ਫ਼ਸਲ ਦਾ ਨਿਰਧਾਰਤ ਮੁੱਲ ਪ੍ਰਾਪਤ ਕਰਦੇ ਰਹਿਣਗੇ। ਕਿਉਂਕਿ ਉਹ 6 ਮਹੀਨਿਆਂ ਦੇ ਰਾਸ਼ਨ ਲੈ ਕੇ ਗਏ ਹਨ ਤੇ ਜੇਕਰ ਉਨ੍ਹਾਂ ਨੂੰ 6 ਮਹੀਨੇ ਦਿੱਲੀ ਰਹਿਣਾ ਪਿਆ ਤਾਂ ਉਹ ਇਲ ਲਈ ਤਿਆਰ ਹਨ।