ਯਮੁਨਾਨਗਰ: ਹਰਿਆਣਾ ਵਿੱਚ ਭਾਜਪਾ ਦੇ ਮੰਤਰੀਆਂ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਜਪਾ ਮੰਤਰੀਆਂ ਦੇ ਆਉਣ ਤੋਂ ਪਹਿਲਾਂ ਹੀ ਯਮੁਨਾਨਗਰ ਵਿਚ ਜ਼ਬਰਦਸਤ ਹੰਗਾਮਾ ਕੀਤਾ ਗਿਆ ਜਿਸ ਕਾਰਨ ਸਥਿਤੀ ਤਣਾਅਪੂਰਨ ਬਣ ਗਈ ਹੈ।
ਖੇਤੀ ਕਾਨੂੰਨਾਂ ਨੂੰ ਲੈਕੇ ਦੇਸ਼ ਚ ਭਾਜਪਾ ਆਗੂਆਂ ਤੇ ਮੰਤਰੀਆਂ ਨੂੰ ਕਿਸਾਨਾਂ ਦੇ ਭਾਰੀ ਰੋਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੇਸ਼ ਦੇ ਵੱਖ ਵੱਖ ਹਿੱਸਿਆਂ ਦੇ ਵਿੱਚ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈਕੇ ਕਿਸਾਨਾਂ ਦੇ ਵੱਲੋਂ ਭਾਜਪਾ ਦੇ ਪ੍ਰੋਗਰਾਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹਰਿਆਣਾ ਵਿਚ ਭਾਜਪਾ ਆਗੂਆਂ ਅਤੇ ਮੰਤਰੀਆਂ ਨੂੰ ਕਿਸਾਨਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਨੀਵਾਰ ਨੂੰ ਯਮੁਨਾਨਗਰ ਵਿਚ ਭਾਜਪਾ ਦੇ ਇੱਕ ਪ੍ਰੋਗਰਾਮ ਵਿਚ ਪਹੁੰਚੇ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਅਤੇ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਖਿਲਾਫ਼ ਵੱਡੀ ਗਿਣਤੀ ਵਿਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਕਾਫੀ ਧੱਕਾਮੁੱਕੀ ਵੀ ਹੋਈ ਜਿਸ ਕਰਕੇ ਮਾਹੌਲ ਤਣਾਅਪੂਰਨ ਬਣ ਗਿਆ।