ਨਵੀਂ ਦਿੱਲੀ: ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਪਾਰਲੀਮੈਂਟ ਸੈਸ਼ਨ 'ਚ ਸੰਸਦ ਦੇ ਬਾਹਰ ਪ੍ਰਦਰਸ਼ਨ ਕਰਨ ਦੀ ਗੱਲ ਕੀਤੀ ਗਈ ਸੀ। ਦਿੱਲੀ ਪੁਲਿਸ ਵਲੋਂ ਇਸ ਦੀ ਕਿਸਾਨਾਂ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਜਿਸ ਦੇ ਚੱਲਦਿਆਂ ਦਿੱਲੀ ਪੁਲਿਸ ਨਾਲ ਹੋਈਆਂ ਕਈ ਮੀਟਿੰਗਾਂ ਤੋਂ ਬਾਅਦ ਕਿਸਾਨਾਂ ਨੂੰ ਜੰਤਰ ਮੰਤਰ 'ਤੇ ਧਰਨਾ ਪ੍ਰਦਰਸ਼ਨ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਜਿਸ ਦੇ ਚੱਲਦਿਆਂ ਰੋਜ਼ਾਨਾ 200 ਕਿਸਾਨ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਜੰਤਰ ਮੰਤਰ 'ਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਦੇ ਹੋਏ ਸ਼ਾਂਤਮਈ ਪ੍ਰਦਰਸ਼ਨ ਕਰਨਗੇ।
ਮਾਨਸੂਨ ਇਜ਼ਲਾਸ ਚੱਲਦਿਆਂ ਅੱਜ ਤੋਂ ਜੰਤਰ-ਮੰਤਰ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਬੱਸਾਂ ਰਾਹੀ ਜਾਣਗੇ ਕਿਸਾਨ
ਕਿਸਾਨ 5-5 ਦੇ ਸਮੂਹਾਂ ਵਿੱਚ ਹੋਣਗੇ ਅਤੇ ਹਰੇਕ ਕਿਸਾਨ ਕੋਲ ਕਿਸਾਨ ਮੋਰਚੇ ਵੱਲੋਂ ਜਾਰੀ ਕੀਤੇ ਗਏ ਕਾਰਡ ਅਤੇ ਅਧਾਰ ਕਾਰਡ ਹੋਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਕੁੱਲ 5 ਬੱਸਾਂ 'ਚ 200 ਕਿਸਾਨਾਂ ਨੂੰ ਦਿੱਲੀ ਲਿਆਉਣ ਦੀਆਂ ਤਿਆਰੀ ਕੀਤੀ ਗਈ ਹੈ। ਸੂਤਰਾਂ ਅਨੁਸਾਰ ਇਹ ਲੋਕ ਸਵੇਰੇ 11 ਵਜੇ ਦਿੱਲੀ ਦੇ ਜੰਤਰ-ਮੰਤਰ ਪਹੁੰਚਣਗੇ।
ਦਿੱਲੀ ਪੁਲਿਸ ਦੇ ਇੰਤਜ਼ਾਮ
ਮਾਨਸੂਨ ਇਜ਼ਲਾਸ ਚੱਲਦਿਆਂ ਅੱਜ ਤੋਂ ਜੰਤਰ-ਮੰਤਰ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਦਿੱਲੀ ਪੁਲਿਸ ਵਲੋਂ ਕਿਸਾਨਾਂ ਨੂੰ ਜੰਤਰ ਮੰਤਰ 'ਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਜਿਸ 'ਚ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੋਂ 200 ਕਿਸਾਨ ਜੰਤਰ ਮੰਤਰ 'ਤੇ ਪ੍ਰਦਰਸ਼ਨ ਕਰਨਗੇ। ਇਸ ਦੇ ਚੱਲਦਿਆਂ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਪੁਲਿਸ ਵਲੋਂ ਸੁਰੱਖਿਆ ਨੂੰ ਮੁੱਖ ਰੱਖਦਿਆਂ ਬੈਰੀਕੇਡਿੰਗ ਕੀਤੀ ਗਈ ਹੈ। ਇਸ ਸਬੰਧੀ ਦਿੱਲੀ ਪੁਲਿਸ ਦਾ ਕਹਿਣਾ ਕਿ ਕਿਸਾਨਾਂ ਦਾ ਸ਼ਾਂਤਮਈ ਰੋਸ ਪ੍ਰਦਰਸ਼ਨ ਹੈ, ਇਸ ਲਈ ਉਨ੍ਹਾਂ ਵਲੋਂ ਪ੍ਰਬੰਧ ਕਰ ਲਏ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਹਰੇਕ ਕਿਸਾਨ ਕੋਲ ਅਧਾਰ ਕਾਰਡ ਅਤੇ ਕਿਸਾਨ ਮੋਰਚੇ ਵਲੋਂ ਜਾਰੀ ਕਾਰਡ ਹੋਣਾ ਲਾਜ਼ਮੀ ਹੋਵੇਗਾ।
ਮਾਨਸੂਨ ਇਜ਼ਲਾਸ ਚੱਲਦਿਆਂ ਅੱਜ ਤੋਂ ਜੰਤਰ-ਮੰਤਰ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਦਿੱਲੀ ਸਰਕਾਰ ਵਲੋਂ ਨਿਰਦੇਸ਼ ਜਾਰੀ
ਕਿਸਾਨਾਂ ਵਲੋਂ ਜੰਤਰ ਮੰਤਰ 'ਤੇ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਨੂੰ ਲੈਕੇ ਦਿੱਲੀ ਸਰਕਾਰ ਵਲੋਂ ਵੀ ਕੋਰੋਨਾ ਨਿਯਮਾਂ 'ਚ ਕੁਝ ਬਦਲਾਅ ਕੀਤੇ ਗਏ ਹਨ। ਜਿਸ ਕਾਰਨ ਸਰਕਾਰ ਵਲੋਂ ਆਦੇਸ਼ ਜਾਰੀ ਕਰਦਿਆਂ 200 ਕਿਸਾਨਾਂ ਨੂੰ 22 ਜੁਲਾਈ ਤੋਂ 9 ਅਗਸਤ ਤੱਕ ਜੰਤਰ ਮੰਤਰ 'ਤੇ ਪ੍ਰਦਰਸ਼ਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਦਾ ਕਹਿਣਾ ਕਿ ਕਿਸਾਨਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਦਿਆਂ ਮਾਸਕ ਲਗਾ ਕੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨੀ ਪਵੇਗੀ।
ਇਹ ਵੀ ਪੜ੍ਹੋ:200 ਕਿਸਾਨ ਪਹੁੰਚਣਗੇ ਜੰਤਰ-ਮੰਤਰ, ਸਾਰਿਆਂ ਕੋਲ ਕਿਸਾਨ ਮੋਰਚਾ ਕਾਰਡ ਹੋਵੇਗਾ