ਸਿਰਸਾ: ਕਿਸਾਨਾਂ ਖ਼ਿਲਾਫ਼ ਦੇਸ਼ ਧ੍ਰੋਹ ਦੇ ਕੇਸ ਲਗਾਤਾਰ ਵੱਧ ਰਹੇ ਹਨ। ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਅਤੇ ਕੇਸ ਹਟਾਉਣ ਦੀ ਮੰਗ ਕਰਦਿਆਂ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਸਿਰਸਾ ਦੇ ਮਿੰਨੀ ਸਕੱਤਰੇਤ ਦੇ ਬਾਹਰ ਧਰਨੇ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਹੁਣ ਤੱਕ ਤਿੰਨ ਵਾਰ ਗੱਲਬਾਤ ਹੋ ਚੁੱਕੀ ਹੈ। ਜਿਸ ਵਿੱਚ ਕਿਸਾਨਾਂ ‘ਤੇ ਦਰਜ ਮਾਮਲਿਆ ‘ਤੇ ਕੋਈ ਹੱਲ ਨਹੀਂ ਨਿਕਲ ਸਕਿਆ।
ਮੰਗਲਵਾਰ ਨੂੰ ਵੀ ਇਸ ਮਾਮਲੇ ਵਿੱਚ ਕਿਸਾਨਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ ਸੀ। ਹਾਲਾਂਕਿ ਇਹ ਮੀਟਿੰਗ ਬੇਸਿੱਟਾ ਰਹੀ। ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ। ਕਿ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ। ਨਾਲ ਹੀ ਜਿਨ੍ਹਾਂ ਕਿਸਾਨਾਂ ‘ਤੇ ਮਾਮਲੇ ਦਰਜ ਹਨ, ਉਨ੍ਹਾਂ ਨੂੰ ਵੀ ਪੂਰਨ ਤੌਰ ‘ਤੇ ਰੱਦ ਕੀਤਾ ਜਾਵੇ।