ਸਿਰਸਾ: ਜਿਥੇ ਇੱਕ ਪਾਸੇ ਪੰਜਾਬ ਦੇ ਕਿਸਾਨ ਹਰਿਆਣਾ ਤੇ ਦਿੱਲੀ ਦੇ ਬਾਰਡਰਾਂ 'ਤੇ ਕਿਸਾਨ ਅੰਦੋਲਨ 'ਤੇ ਡੱਟੇ ਹੋਏ ਹਨ, ਉਥੇ ਹੀ ਹੁਣ ਹਰਿਆਣਾ ਵਿਖੇ ਵੀ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਇਸੇ ਕੜੀ 'ਚ ਅੱਜ ਸਿਰਸਾ ਵਿਖੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਇੱਕਠੇ ਹੋਏ ਤੇ ਉਨ੍ਹਾਂ ਹਰਿਆਣਾ ਸਰਕਾਰ ਤੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਵੱਲੋਂ ਇਹ ਧਰਨਾ 5 ਕਿਸਾਨ ਆਗੂਆਂ ਦੀ ਰਿਹਾਈ ਨੂੰ ਲੈ ਕੇ ਕੀਤਾ ਜਾ ਰਿਹਾ ਹੈ।