ਚੰਡੀਗੜ੍ਹ:ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਵਿਚ ਕੇਂਦਰ ਸਰਕਾਰ ਖਿਲਾਫ਼ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਦਿੱਲੀ ਬਰੂਹਾਂ ਉਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਅੰਦੋਲਨ ਚੱਲ ਰਿਹਾ ਹੈ।ਸੰਯੁਕਤ ਕਿਸਾਨ ਮੋਰਚਾ ਵੱਲੋਂ ਸਮੇਂ ਸਮੇਂ ਉਤੇ ਵੱਖ ਵੱਖ ਤਰ੍ਹਾਂ ਨਾਲ ਰੋਸ ਪ੍ਰਗਟ ਕੀਤਾ ਜਾਂਦਾ ਹੈ।ਸੰਯੁਕਤ ਕਿਸਾਨ ਮੋਰਚਾ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ।ਤੁਹਾਨੂੰ ਦੱਸਦੇਈਏ ਕਿ ਭਾਰਤ ਬੰਦ ਦੀ ਕਾਲ ਨੂੰ ਲੈ ਕੇ 100 ਤੋਂ ਵਧੇਰੇ ਜਥੇਬੰਦੀਆਂ (Organizations) ਸਮਰਥਨ ਦੇਣ ਲਈ ਅੱਗੇ ਆਈਆ ਹਨ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਬੰਦ ਵਿੱਚ ਰਾਸ਼ਟਰੀ ਰਾਜਨੀਤਿਕ ਪਾਰਟੀਆਂ, ਟਰੇਡ ਯੂਨੀਅਨਾਂ, ਕਿਸਾਨ ਯੂਨੀਅਨਾਂ, ਨੌਜਵਾਨਾਂ, ਅਧਿਆਪਕਾਂ, ਮਜ਼ਦੂਰਾਂ ਅਤੇ ਹੋਰਾਂ ਸਮੇਤ ਲਗਭਗ 100 ਸੰਗਠਨ ਹਿੱਸਾ ਲੈਣਗੇ।ਕਈ ਕਿਸਾਨ ਸੰਗਠਨਾਂ ਦੇ ਨਾਲ ਨਾਲ ਟਰੇਡ ਯੂਨੀਅਨਾਂ, ਟਰੇਡ ਯੂਨੀਅਨਾਂ, ਕਰਮਚਾਰੀ ਅਤੇ ਵਿਦਿਆਰਥੀ ਯੂਨੀਅਨਾਂ, ਮਹਿਲਾ ਸੰਗਠਨ, ਟਰਾਂਸਪੋਰਟਰ ਸੰਗਠਨ ਭਾਰਤ ਬੰਦ ਵਿੱਚ ਸ਼ਾਮਲ ਹੋ ਰਹੇ ਹਨ।ਦੇਸ਼ ਭਰ ਵਿਚ ਮਹਾ ਪੰਚਾਇਤਾ ਕੀਤੀਆ ਹਨ। ਕਿਸਾਨ ਆਗੂਆਂ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਮੌਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।