ਨਵੀਂ ਦਿੱਲੀ: ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਸੰਗਠਨਾਂ ਨੇ ਸ਼ੁਕਰਵਾਰ ਨੂੰ ਐਲਾਨ ਕੀਤਾ ਕਿ ਉਹ ਆਪਣੇ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ਉੱਤੇ 26 ਜੂਨ ਨੂੰ ਦੇਸ਼ ਭਰ ਵਿੱਚ ਰਾਜ ਭਵਨਾਂ ਉੱਤੇ ਧਰਨਾ ਦੇਣਗੇ।
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਉਹ 26 ਜੂਨ ਨੂੰ ਆਪਣੇ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਕਾਲੇ ਝੰਡੇ ਦਿਖਾਉਣਗੇ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੈਮੋਰੰਡਮ ਭੇਜਣਗੇ।
ਐਸਕੇਐਮ ਦੇ ਕਿਸਾਨ ਆਗੂ ਇੰਦਰਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਇਸ ਦਿਨ ਨੂੰ ਖੇਤੀ ਬਚਾਓ, ਲੋਕ ਤੰਤਰ ਬਚਾਓ ਦਿਵਸ ਦੇ ਰੂਪ ਵਿੱਚ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਰਾਜਭਵਨਾਂ ਉੱਤੇ ਕਾਲੇ ਝੰਡੇ ਦਿਖਾ ਕੇ ਅਤੇ ਹਰੇਕ ਸੂਬੇ ਦੇ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਮੈਮੋਰੰਡਮ ਦੇ ਕੇ ਵਿਰੋਧ ਪ੍ਰਦਰਸ਼ਨ ਕਰਨਗੇ।