ਨਵੀਂ ਦਿੱਲੀ/ਗਾਜੀਆਬਾਦ: ਗਾਜੀਪੁਰ ਬਾਰਡਰ ਸਮੇਤ ਦਿੱਲੀ ਦੇ ਵੱਖ-ਵੱਖ ਹੱਦਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 26 ਮਾਰਚ ਨੂੰ 4 ਮਹੀਨੇ ਪੂਰੇ ਹੋ ਜਾਣਗੇ। ਸਰਦੀ ਦੇ ਮੌਸਮ ਵਿੱਚ ਸ਼ੁਰੂ ਹੋਇਆ ਕਿਸਾਨ ਅੰਦੋਲਨ ਗਰਮੀ ਦੇ ਮੌਸਮ ਵਿੱਚ ਪਹੁੰਚ ਗਿਆ ਹੈ। ਗਾਜੀਪੁਰ, ਟਿਕਰੀ ਅਤੇ ਸਿੰਘੂ ਬਾਰਡਰ ਉੱਤੇ ਕਿਸਾਨ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਐਮਐਸਪੀ ਦੀ ਗਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ।
ਭਾਰਤ ਬੰਦ ਨੂੰ ਸਫਲ ਬਣਾਉਣ ਲਈ ਗਾਜੀਪੁਰ ਬਾਰਡਰ ਉੱਤੇ ਬੈਠਕਾਂ ਦੌਰ ਜਾਰੀ ਹੈ। ਕਿਸਾਨ ਆਗੂ ਬੈਠਕਾਂ ਕਰ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਰਣਨੀਤੀ ਤਿਆਰ ਕਰ ਰਹੇ ਹਨ। ਇਸ ਨੂੰ ਲੈ ਕੇ ਗਾਜੀਪੁਰ ਬਾਰਡਰ ਉੱਤੇ ਕਿਸਾਨ ਆਗੂਆਂ ਨੇ ਪ੍ਰੈਸ ਵਾਰਤਾ ਕੀਤੀ।
ਭਾਰਤ ਬੰਦ: 26 ਮਾਰਚ ਨੂੰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਕਿਸਾਨ ਕਰਨਗੇ ਜਾਮ NH-9 ਸ਼ਾਮ 6 ਵਜੇ ਤੱਕ ਰਹੇਗਾ ਨੈਸ਼ਨਲ ਹਾਈਵੇ-9
ਭਾਰਤੀ ਕਿਸਾਨ ਯੂਨੀਅਨ ਦੇ ਉੱਤਰ ਪ੍ਰਦੇਸ਼ ਦੇ ਪ੍ਰਧਾਨ ਰਾਜਵੀਰ ਜਾਦੌਨ ਨੇ ਦੱਸਿਆ ਕਿ 26 ਮਾਰਚ ਨੂੰ ਸੰਯੁਕਤ ਮੋਰਚੇ ਵੱਲੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਨੈਸ਼ਨਲ ਹਾਈਵੇ-9 ਦਾ ਗਾਜੀਪੁਰ ਬਾਰਡਰ ਤੋਂ ਲੰਘਣ ਵਾਲੇ ਹਿੱਸਾ ਪੂਰੀ ਤਰ੍ਹਾਂ ਨਾਲ ਬੰਦ ਰਹੇਗਾ। ਕਿਸਾਨਾਂ ਦਾ ਭਾਰਤ ਬੰਦ ਪੂਰੀ ਸ਼ਾਤੀ ਪੂਰਨ ਹੋਵੇਗਾ।
ਕਿਸਾਨ ਆਗੂ ਜਗਤਾਰ ਬਾਜਵਾ ਨੇ ਦੱਸਿਆ ਕਿ ਭਾਰਤ ਬੰਦ ਨੂੰ ਸਫਲ ਬਣਾਉਣ ਦੇ ਲਈ ਗਾਜੀਪੁਰ ਬਾਰਡਰ ਉੱਤੇ ਮੌਜੂਦ ਕਿਸਾਨ ਆਗੂਆਂ ਨੇ ਕਾਰਜ ਯੋਜਨਾ ਬਣਾ ਲਈ ਹੈ। ਵਪਾਰੀ ਮੰਡਲ ਅਤੇ ਮਜ਼ਦੂਰ ਸੰਗਠਨਾਂ ਨਾਲ ਗਲਬਾਤ ਕੀਤੀ ਗਈ ਹੈ। ਜ਼ਿਲ੍ਹਾ ਅਤੇ ਬਲਾਕ ਪੱਧਰ ਉੱਤੇ ਕਿਸਾਨ ਮਜ਼ਦੂਰ ਇਕੱਠੇ ਹੋਣਗੇ।