ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦੇਸ਼ ਦੇ ਕਿਸਾਨ ਅੱਜ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ। ਇਸ ਤੋਂ ਇਲਾਵਾ ਪੰਜਾਬ ਸਮੇਤ ਹੋਰ ਥਾਵਾਂ ’ਤੇ ਮੋਮਬੱਤੀ ਮਾਰਚ ਵੀ ਕੱਢਿਆ ਜਾਵੇਗਾ।
ਪੁਲਵਾਮਾ ਸ਼ਹੀਦਾ ਦੀ ਯਾਦ 'ਚ ਕਿਸਾਨ ਅੱਜ ਕੱਢਣਗੇ ਕੈਂਡਲ ਮਾਰਚ
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦੇਸ਼ ਦੇ ਕਿਸਾਨ ਅੱਜ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ। ਇਸ ਤੋਂ ਇਲਾਵਾ ਪੰਜਾਬ ਸਮੇਤ ਹੋਰ ਥਾਵਾਂ ’ਤੇ ਮੋਮਬੱਤੀ ਮਾਰਚ ਵੀ ਕੱਢੇ ਜਾਣਗੇ।
ਕਿਸਾਨ ਆਗੂ ਜਗਮੋਹਨ ਸਿੰਘ ਨੇ ਕਿਹਾ ਕਿ ‘ਜੈ ਜਵਾਨ-ਜੈ ਕਿਸਾਨ’ ਦੇ ਨਾਅਰੇ ਨੂੰ ਸਾਰਥਕ ਕਰਨ ਲਈ ਪੁਲਵਾਮਾ ਦੇ ਸ਼ਹੀਦਾਂ ਦੀ ਸ਼ਹਾਦਤ ਅੱਗੇ ਕਿਸਾਨ ਆਪਣੇ ਸਿਰ ਝੁਕਾਉਣਗੇ ਕਿਉਂਕਿ ਕਿਸਾਨਾਂ ਦੇ ਪੁੱਤ ਸਰਹੱਦਾਂ ਦੀ ਰਾਖੀ ਕਰਦੇ ਹਨ ਜਦੋਂ ਕਿ ਕਿਸਾਨ ਮਾਂ ਵਰਗੀਆਂ ਜ਼ਮੀਨਾਂ ਨੂੰ ਕਾਰਪੋਰੇਟਾਂ ਤੋਂ ਬਚਾਉਣ ਲਈ ਸੜਕਾਂ ਉਪਰ ਧਰਨੇ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਕੌਮੀ ਝੰਡੇ ਤਿਰੰਗੇ ਦਾ ਸਨਮਾਨ ਕਰਦੇ ਹੋਏ ਇਸ ਦਿਵਸ ਨੂੰ ਯਾਦ ਕਰਨਗੇ। ਕਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਡਾ. ਦਰਸ਼ਨਪਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਕਿਸਾਨੀ ਘੋਲ ਵਿੱਚ ਮਰੇ ਕਿਸਾਨਾਂ ਬਾਰੇ ਸਰਕਾਰ ਨੂੰ ਜਾਣਕਾਰੀ ਨਾ ਹੋਣ ਦੇ ਬਿਆਨ ਨੂੰ ਦੁਖਦਾਈ ਕਰਾਰ ਦਿੱਤਾ ਹੈ।