ਪੰਜਾਬ

punjab

ETV Bharat / bharat

ਤੇਜ਼ ਰਫ਼ਤਾਰ ਬਣੀ ਕਹਿਰ, ਸਿੰਘੂ ਬਾਰਡਰ ’ਤੇ ਕਿਸਾਨ ਨੂੰ ਮਾਰੀ ਟੱਕਰ, ਹੋਈ ਮੌਤ - Farmer killed in collision at Singhu border

ਕਿਸਾਨ ਰੋਟੀ ਖਾ ਕੇ ਮੁੜ ਅੰਦੋਲਨ ‘ਚ ਸ਼ਾਮਲ ਹੋਣ ਜਾ ਰਿਹਾ ਸੀ। ਇਸ ਦੌਰਾਨ ਇੱਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਕਿਸਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਤੇਜ਼ ਰਫ਼ਤਾਰ ਬਣੀ ਕਹਿਰ, ਸਿੰਘੂ ਬਾਰਡਰ ’ਤੇ ਕਿਸਾਨ ਨੂੰ ਮਾਰੀ ਟੱਕਰ, ਹੋਈ ਮੌਤ
ਤੇਜ਼ ਰਫ਼ਤਾਰ ਬਣੀ ਕਹਿਰ, ਸਿੰਘੂ ਬਾਰਡਰ ’ਤੇ ਕਿਸਾਨ ਨੂੰ ਮਾਰੀ ਟੱਕਰ, ਹੋਈ ਮੌਤ

By

Published : Mar 3, 2021, 10:19 AM IST

ਸੋਨੀਪਤ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਵੀ ਸਿੰਘੂ ਸਰਹੱਦ 'ਤੇ ਲਗਾਤਾਰ ਅੰਦੋਲਨ ਕਰ ਰਹੇ ਹਨ। ਇਸ ਦੇ ਨਾਲ ਹੀ ਅੰਦੋਲਨ ਦੌਰਾਨ ਕਿਸਾਨਾਂ ਦੀ ਮੌਤਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਬੀਤੀ ਦਿਨੀਂ ਇੱਕ ਹੋਰ ਕਿਸਾਨ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ।

ਤੇਜ਼ ਰਫ਼ਤਾਰ ਬਣੀ ਕਹਿਰ, ਸਿੰਘੂ ਬਾਰਡਰ ’ਤੇ ਕਿਸਾਨ ਨੂੰ ਮਾਰੀ ਟੱਕਰ, ਹੋਈ ਮੌਤ

ਹਾਦਸੇ ਦੀ ਸੂਚਨਾ ਮਿਲਣ 'ਤੇ ਆਸ ਪਾਸ ਦੇ ਕਿਸਾਨ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ, ਪਰ ਉਦੋਂ ਤੱਕ ਕਿਸਾਨ ਦੀ ਮੌਤ ਹੋ ਚੁੱਕੀ ਸੀ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸੋਨੀਪਤ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਦਾ ਸੀ ਮ੍ਰਿਤਕ ਕਿਸਾਨ

ਜਾਣਕਾਰੀ ਮੁਤਾਬਕ ਕਿਸਾਨ ਰੋਟੀ ਖਾਣ ਤੋਂ ਬਾਅਦ ਫਿਰ ਅੰਦੋਲਨ ‘ਚ ਸ਼ਾਮਲ ਹੋਣ ਜਾ ਰਿਹਾ ਸੀ। ਇਸ ਦੌਰਾਨ ਇੱਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਜੀਤ ਸਿੰਘ ਨਾਮ ਦੇ ਕਿਸਾਨ ਦੀ ਹਾਦਸੇ 'ਚ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਕਿਸਾਨ ਪੰਜਾਬ ਦੇ ਜ਼ਿਲ੍ਹਾ ਮੋਗਾ ਦਾ ਰਹਿਣਾ ਵਾਲਾ ਸੀ।

ਜੀਤ ਸਿੰਘ ਦੇ ਸਾਥੀ ਕਿਸਾਨ ਜਗਤ ਸਿੰਘ ਨੇ ਦੱਸਿਆ ਕਿ ਉਹ 21 ਫਰਵਰੀ ਨੂੰ ਅੰਦੋਲਨ ‘ਚ ਸ਼ਾਮਲ ਹੋਣ ਲਈ ਆਇਆ ਸੀ ਅਤੇ ਰਾਤ ਦੀ ਰੋਟੀ ਖਾਣ ਗਿਆ ਸੀ। ਉਸੇ ਸਮੇਂ ਇੱਕ ਤੇਜ਼ ਰਫਤਾਰ ਕਾਰ ਨੇ ਉਸਨੂੰ ਪਿਛੋਂ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ:12 ਮਾਰਚ ਨੂੰ ਬੰਗਾਲ ‘ਚ ਕੀਤੀ ਜਾਵੇਗੀ ਟਰੈਕਟਰ ਰੈਲੀ: ਸੰਯੁਕਤ ਕਿਸਾਨ ਮੋਰਚਾ

ABOUT THE AUTHOR

...view details