ਮਹਾਰਾਸ਼ਟਰ /ਸਤਾਰਾ:ਮਹਾਰਾਸ਼ਟਰ ਦੇ ਸਤਾਰਾ 'ਚ ਜਬਰ-ਜ਼ਨਾਹ ਕਾਰਨ ਗਰਭਵਤੀ ਹੋਈ ਲੜਕੀ ਵੱਲੋਂ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਲੜਕੀ ਦੇ ਪਿਤਾ ਨੇ ਨਵਜੰਮੇ ਬੱਚੇ ਦੀ ਹੱਤਿਆ ਕਰ ਦਿੱਤੀ। ਇੰਨਾ ਹੀ ਨਹੀਂ ਬੱਚੀ ਦੇ ਪਿਤਾ ਨੇ ਨਵਜੰਮੇ ਬੱਚੇ ਦਾ ਸਿਰ ਨਾਲੇ ਵਿੱਚ ਸੁੱਟ ਕੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਵੀ ਕੀਤੀ। ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ।
ਘਟਨਾ ਬਾਰੇ ਦੱਸਿਆ ਜਾ ਰਿਹਾ ਹੈ ਕਿ ਸਤਾਰਾ ਜ਼ਿਲੇ ਦੇ ਪਾਟਨ ਤਾਲੁਕਾ ਦੀ ਢੇਬੇਵਾੜੀ ਘਾਟੀ 'ਚ ਪੋਕਸੋ ਅਪਰਾਧ ਦੀ ਜਾਂਚ ਦੌਰਾਨ ਉਕਤ ਘਟਨਾ ਸਾਹਮਣੇ ਆਈ ਹੈ। ਇਸ ਵਿੱਚ ਬਲਾਤਕਾਰ ਤੋਂ ਬਾਅਦ ਲੜਕੀ ਗਰਭਵਤੀ ਹੋ ਗਈ। ਇਸ ਸਬੰਧ 'ਚ ਇਕ ਨੌਜਵਾਨ ਖਿਲਾਫ ਪੋਕਸੋ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੌਰਾਨ ਲੜਕੀ ਅੱਠ ਮਹੀਨੇ ਦੀ ਗਰਭਵਤੀ ਸੀ ਅਤੇ ਉਸ ਨੇ ਬੱਚੇ ਨੂੰ ਜਨਮ ਦਿੱਤਾ। ਇਸ ਦੇ ਨਾਲ ਹੀ ਬੱਚੀ ਦੇ ਪਿਤਾ ਨੇ ਮਾਮਲਾ ਛੁਪਾਉਣ ਲਈ ਨਵਜੰਮੇ ਬੱਚੇ ਦਾ ਕਤਲ ਕਰ ਦਿੱਤਾ ਸੀ। ਪੀੜਤ ਲੜਕੀ ਦੇ ਪਿਤਾ ਖ਼ਿਲਾਫ਼ ਥਾਣਾ ਢੇਬੇਵਾੜੀ ਵਿੱਚ ਕੇਸ ਦਰਜ ਕੀਤਾ ਗਿਆ ਸੀ।