ਨਵੀਂ ਦਿੱਲੀ : ਉੱਤਰੀ ਦਿੱਲੀ ਦੇ ਮੁਖਰਜੀ ਨਗਰ ਸਥਿਤ ਕੋਚਿੰਗ ਸੈਂਟਰ 'ਚ ਵੀਰਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਉਸ ਸਮੇਂ ਲੱਗੀ ਜਦੋਂ ਕੋਚਿੰਗ ਵਿੱਚ ਕਲਾਸਾਂ ਚੱਲ ਰਹੀਆਂ ਸਨ ਅਤੇ ਸੈਂਕੜੇ ਵਿਦਿਆਰਥੀ ਵੱਖ-ਵੱਖ ਕਮਰਿਆਂ ਵਿੱਚ ਪੜ੍ਹ ਰਹੇ ਸਨ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਭਗਦੜ ਦਾ ਮਾਹੌਲ ਬਣ ਗਿਆ। ਆਪਣੀ ਜਾਨ ਬਚਾਉਣ ਲਈ ਲੜਕੇ-ਲੜਕੀਆਂ ਨੇ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਸਥਿਤ ਕੋਚਿੰਗ ਸੈਂਟਰ ਦੀ ਖਿੜਕੀ ਤੋਂ ਰੱਸੀ ਦੀ ਮਦਦ ਨਾਲ ਹੇਠਾਂ ਆਉਣਾ ਸ਼ੁਰੂ ਕਰ ਦਿੱਤਾ।
ਕੋਚਿੰਗ ਸੈਂਟਰ ਤੀਸਰੀ ਮੰਜ਼ਿਲ 'ਤੇ ਅੱਗ ਲੱਗ ਗਈ: ਕੋਚਿੰਗ ਸੈਂਟਰ 'ਚ ਬਿਜਲੀ ਦੇ ਸ਼ਾਰਟ ਸਰਕਟ ਅਤੇ ਤਾਰਾਂ 'ਚ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਕੈਟਸ ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਖ਼ਬਰ ਲਿਖੇ ਜਾਣ ਤੱਕ ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਸੀ। ਰਾਹਤ ਬਚਾਅ ਕਾਰਜ ਜਾਰੀ ਹੈ। ਫਿਲਹਾਲ ਇਸ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਮੁਖਰਜੀ ਨਗਰ ਦਾ 'ਸੰਸਕ੍ਰਿਤੀ' ਕੋਚਿੰਗ ਸੈਂਟਰ ਤੀਸਰੀ ਮੰਜ਼ਿਲ 'ਤੇ ਸਥਿਤ ਹੈ ਅਤੇ ਹੋਰਨਾਂ ਦਿਨਾਂ ਦੀ ਤਰ੍ਹਾਂ ਇੱਥੇ ਵੀ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਪੜ੍ਹਨ ਆਉਂਦੇ ਸਨ। ਫਾਇਰ ਬ੍ਰਿਗੇਡ ਅਧਿਕਾਰੀਆਂ ਮੁਤਾਬਕ ਅੱਗ ਬੁਝਾਈ ਜਾ ਚੁੱਕੀ ਹੈ ਅਤੇ ਕੂਲਿੰਗ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਬੱਚੇ ਸੁਰੱਖਿਅਤ ਹਨ। ਮੁਖਰਜੀ ਨਗਰ ਦਾ ਇਲਾਕਾ ਜਿੱਥੇ ਇਹ ਕੋਚਿੰਗ ਸੈਂਟਰ ਸਥਿਤ ਹੈ,ਕਾਫੀ ਭੀੜ-ਭੜੱਕੇ ਵਾਲਾ ਹੈ। ਇਸ ਕਾਰਨ ਹਫੜਾ-ਦਫੜੀ ਮਚ ਗਈ।