ਪੰਜਾਬ

punjab

ETV Bharat / bharat

ਫਿਲਮ ਨਿਰਮਾਤਾ ਸੰਦੀਪ ਸਿੰਘ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ - Sandeep Singh

ਫਿਲਮ ਨਿਰਮਾਤਾ ਸੰਦੀਪ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਫਿਲਮ ਨਿਰਮਾਤਾ ਨੇ ਇਸ ਸਬੰਧੀ ਮੁੰਬਈ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ। ਪੁਲਿਸ ਦੀ ਸਾਈਬਰ ਸ਼ਾਖਾ ਵੀ ਇਸ ਮਾਮਲੇ ਦੀ ਜਾਂਚ ਵਿੱਚ ਮਦਦ ਕਰ ਰਹੀ ਹੈ।

Film producer Sandeep Singh received a death threat on Facebook
Film producer Sandeep Singh received a death threat on Facebook

By

Published : Jul 8, 2022, 10:04 AM IST

ਮੁੰਬਈ : ਫਿਲਮ ਨਿਰਮਾਤਾ ਸੰਦੀਪ ਸਿੰਘ ਨੂੰ ਫੇਸਬੁੱਕ 'ਤੇ ਕਿਸੇ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸੰਦੀਪ ਸਿੰਘ ਨੇ ਮੁੰਬਈ ਪੁਲਿਸ ਨੂੰ ਵੀ ਸ਼ਿਕਾਇਤ ਕੀਤੀ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਫੇਸਬੁੱਕ 'ਤੇ ਸੰਦੀਪ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਹੈ, ਉਸ ਨੂੰ ਵੀ ਉਸੇ ਤਰ੍ਹਾਂ ਮਾਰਿਆ ਜਾਵੇਗਾ।



ਇੱਕ ਪੁਲਿਸ ਅਧਿਕਾਰੀ ਦੇ ਅਨੁਸਾਰ, ਸੰਦੀਪ ਸਿੰਘ ਦੀ ਸ਼ਿਕਾਇਤ ਦੇ ਅਧਾਰ 'ਤੇ ਉਪਨਗਰ ਅੰਧੇਰੀ ਦੇ ਅੰਬੋਲੀ ਥਾਣੇ ਵਿੱਚ ਬੁੱਧਵਾਰ ਨੂੰ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਪੁਲਿਸ ਅਧਿਕਾਰੀ ਨੇ ਕਿਹਾ, ''ਸੰਦੀਪ ਸਿੰਘ ਨੂੰ ਸੋਮਵਾਰ ਨੂੰ ਉਸ ਦੇ ਫੇਸਬੁੱਕ ਅਕਾਊਂਟ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ।"




ਧਮਕੀ ਵਿੱਚ ਅਣਪਛਾਤੇ ਵਿਅਕਤੀ ਨੇ ਕਿਹਾ ਕਿ ਸੰਦੀਪ ਸਿੰਘ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਾਂਗ ਮਾਰ ਦਿੱਤਾ ਜਾਵੇਗਾ।ਸੰਦੀਪ ਸਿੰਘ ਨੂੰ ਕ੍ਰਿਸ਼ਨ ਸਿੰਘ ਰਾਜਪੂਤ ਦੇ ਫੇਸਬੁੱਕ ਅਕਾਊਂਟ ਤੋਂ ਧਮਕੀ ਮਿਲੀ ਸੀ। ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਬੋਲੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦੀ ਸਾਈਬਰ ਸ਼ਾਖਾ ਵੀ ਮਾਮਲੇ ਦੀ ਜਾਂਚ ਵਿੱਚ ਮਦਦ ਕਰ ਰਹੀ ਹੈ।





ਇਹ ਵੀ ਪੜ੍ਹੋ:ਉੱਤਰਾਖੰਡ: ਸੈਲਾਨੀਆਂ ਨਾਲ ਭਰੀ ਕਾਰ ਨਦੀ 'ਚ ਰੁੜ੍ਹੀ, ਪੰਜਾਬ ਦੇ ਪਟਿਆਲਾ ਤੋਂ ਸਬੰਧਤ 3 ਨੌਜਵਾਨਾਂ ਸਣੇ 9 ਮੌਤਾਂ

ABOUT THE AUTHOR

...view details