ਚੰਡੀਗੜ੍ਹ: ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਪ੍ਰੈੱਸ ਕਾਨਫਰੰਸ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਦੇ ਨਾਲ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ, ਨੇ ਕੈਬਨਿਟ 'ਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ, ਜਿਸ 'ਚ ਰੇਤ ਦੇ ਭਾਅ ਤੈਅ ਕਰਨ ਦਾ ਵੱਡਾ ਫੈਸਲਾ ਲਿਆ ਗਿਆ। ਸਿੱਧੂ ਨੇ ਇਸ ਫੈਸਲੇ 'ਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ, ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਮੰਤਰੀ ਮੰਡਲ 'ਚ ਹੋਰ ਫੈਸਲੇ ਹੁੰਦੇ ਹਨ ਤਾਂ ਸਰਕਾਰ ਨੂੰ ਉਨ੍ਹਾਂ ਦਾ 110 ਫੀਸਦੀ ਸਮਰਥਨ ਹੋਵੇਗਾ।
ਕੱਚੇ ਮੁਲਾਜਮ ਕੀਤੇ ਖੁਸ਼
ਪੰਜਾਬ ਮੰਤਰੀ ਮੰਡਲ ਦੀ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤੀ। ਮੀਟਿੰਗ ਵਿੱਚ ਸਰਕਾਰ ਨੇ ਸੂਬੇ ਦੇ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ (Contract employees regularized) ਹੈ। ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੀ ਘੱਟੋ-ਘੱਟ ਉਜਰਤ ਵਿੱਚ ਵੀ ਵਾਧਾ ਕੀਤਾ ਗਿਆ ਹੈ। ਹੁਣ ਪੰਜਾਬ ਨੂੰ 415 ਰੁਪਏ ਪ੍ਰਤੀ ਦਿਨ ਘੱਟੋ-ਘੱਟ ਉਜਰਤ ਮਿਲੇਗੀ ਜੋ ਕਿ 1 ਮਾਰਚ 2021 ਤੋਂ ਲਾਗੂ ਹੋਵੇਗੀ। ਮੁਲਾਜ਼ਮਾਂ ਨੂੰ ਬਕਾਏ ਵੀ ਦਿੱਤੇ ਜਾਣਗੇ।
ਰੇਤ ਮਾਫੀਆ ‘ਤੇ ਸ਼ਿਕੰਜਾ
ਸੀਐਮ ਚੰਨੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਵਿੱਚ ਰੇਤ ਮਾਫੀਆ 'ਤੇ ਸ਼ਿਕੰਜਾ ਕੱਸਣ (Grip on sand Mafia) ਲਈ ਵੀ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਦਰਿਆ ਵਿੱਚੋਂ 5 ਰੁਪਏ 50 ਪੈਸੇ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤ ਕੱਢੀ ਜਾ ਸਕਦੀ ਹੈ। ਜਦੋਂ ਕਿ ਹੁਣ ਤੱਕ ਇਹ ਰੇਟ 9 ਰੁਪਏ ਤੋਂ ਵੱਧ ਸੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਜ਼ਮੀਂਦਾਰ ਲੋੜ ਪੈਣ 'ਤੇ ਆਪਣੇ ਖੇਤ ਵਿੱਚੋਂ ਮਿੱਟੀ ਚੁੱਕਦਾ ਹੈ ਤਾਂ ਇਸ ਲਈ ਉਸ ਨੂੰ ਕਿਸੇ ਤਰ੍ਹਾਂ ਦੀ ਮਨਜ਼ੂਰੀ ਲੈਣ ਦੀ ਲੋੜ ਨਹੀਂ ਹੈ। ਇਸ ਦੇ ਨਾਲ ਹੀ ਸਰਕਾਰ ਨੇ ਮਾਈਨਿੰਗ ਨੀਤੀ ਤੋਂ ਇੱਟਾਂ ਦੇ ਭੱਠੇ ਨੂੰ ਵੀ ਬਾਹਰ ਕਰ ਦਿੱਤਾ ਹੈ। ਹੁਣ ਭੱਠਾ ਮਾਲਕ ਕਿਸਾਨ ਨਾਲ ਸਿੱਧਾ ਸਮਝੌਤਾ ਕਰਕੇ ਬਿਨਾਂ ਕਿਸੇ ਮਨਜ਼ੂਰੀ ਤੋਂ 3 ਫੁੱਟ ਤੱਕ ਮਿੱਟੀ ਚੁੱਕ ਸਕਦੇ ਹਨ।
ਭੱਠੇ ਮਾਈਨਿੰਗ ਨੀਤੀ ਤੋਂ ਬਾਹਰ
(Brick klin out of mining policy) ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕਿਹਾ ਕਿ ਮਾਈਨਿੰਗ ਨੀਤੀ ਕਾਰਨ ਪੰਜਾਬ ਵਿੱਚ ਇੱਟਾਂ ਮਹਿੰਗੀਆਂ ਹੋ ਰਹੀਆਂ ਹਨ। ਜਿਸ ਕਾਰਨ ਲੋਕਾਂ ਨੂੰ ਮਕਾਨ ਉਸਾਰੀ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪਰ ਸਰਕਾਰ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। ਪਰ ਜਿਨ੍ਹਾਂ ਇਲਾਕਿਆਂ 'ਚ ਪਾਣੀ ਨਹੀਂ ਹੈ, ਉਨ੍ਹਾਂ ਇਲਾਕਿਆਂ 'ਚੋਂ ਰੇਤ ਦੀ ਲਿਫਟਿੰਗ 'ਤੇ ਪਹਿਲਾਂ ਵਾਂਗ ਹੀ ਪਾਬੰਦੀ ਹੋਵੇਗੀ।ਉਨ੍ਹਾਂ ਦੱਸਿਆ ਕਿ ਪੰਜਾਬ 'ਚ ਲਗਾਏ ਗਏ ਇੰਸਟੀਚਿਊਸ਼ਨਲ ਅਤੇ ਹੋਰ ਬਿਲਡਿੰਗ ਟੈਕਸ 2011 ਨੂੰ ਵੀ ਕੈਬਨਿਟ ਮੀਟਿੰਗ 'ਚ ਖਤਮ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 2012 ਤੋਂ ਬਕਾਇਆ ਟੈਕਸ ਵੀ ਮੁਆਫ਼ ਕਰ ਦਿੱਤਾ ਗਿਆ ਹੈ।