ਲਖਨਊ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਦਿਹਾਤੀ) ਦੇ ਛੇ ਲੱਖ 10 ਹਜ਼ਾਰ ਲਾਭਪਾਤਰੀਆਂ ਨੂੰ 2,690 ਕਰੋੜ ਰੁਪਏ ਦਾ ਫੰਡ ਜਾਰੀ ਕਰਨਗੇ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਵਰਚੂਅਲ ਮਾਧਿਅਮ ਰਾਹੀਂ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।
ਯੂਪੀ ਹਾਊਸਿੰਗ ਸਕੀਮ ਦੇ 6 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਮੋਦੀ ਫੰਡ ਕਰਨਗੇ ਜਾਰੀ - ਯੋਗੀ ਆਦਿੱਤਿਆਨਾਥ
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵੱਲੋਂ ਸਾਲ 2020-21 ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ (ਦਿਹਾਤੀ) ਦੇ ਪੰਜ ਲੱਖ 30 ਹਜ਼ਾਰ ਲਾਭਪਾਤਰੀਆਂ ਨੂੰ ਅਤੇ ਦੂਜੀ ਕਿਸ਼ਤ 80 ਹਜ਼ਾਰ ਲਾਭਪਾਤਰੀਆਂ ਨੂੰ ਦਿੱਤੀ ਜਾਵੇਗੀ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵੱਲੋਂ ਸਾਲ 2020-21 ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ (ਦਿਹਾਤੀ) ਦੇ ਪੰਜ ਲੱਖ 30 ਹਜ਼ਾਰ ਲਾਭਪਾਤਰੀਆਂ ਨੂੰ ਅਤੇ ਦੂਜੀ ਕਿਸ਼ਤ 80 ਹਜ਼ਾਰ ਲਾਭਪਾਤਰੀਆਂ ਨੂੰ ਦਿੱਤੀ ਜਾਵੇਗੀ।
ਸੂਬਾ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਦਿਹਾਤੀ) ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਪਿਛਲੇ ਵਿੱਤੀ ਵਰ੍ਹੇ ਵਿੱਚ, ਉੱਤਰ ਪ੍ਰਦੇਸ਼ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ (ਦਿਹਾਤੀ) ਵਿੱਚ ਸ਼ਾਨਦਾਰ ਕੰਮ ਕਰਨ ਲਈ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਵੱਲੋਂ ਸਭ ਤੋਂ ਵੱਧ 9 ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਗਿਆ ਸੀ।