ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿੱਚ ਜ਼ਿਲ੍ਹਾ ਹਸਪਤਾਲ ਦੀ ਇੱਕ ਇਮਾਰਤ ਵਿੱਚ ਐਤਵਾਰ ਤੜਕੇ ਅੱਗ ਲੱਗ ਗਈ। ਹਾਲਾਂਕਿ ਅੱਗ ਲੱਗਣ ਦੀ ਘਟਨਾ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਅੱਗ ਲੱਗਣ ਕਾਰਨ ਇਮਾਰਤ ਨੂੰ ਕਾਫੀ ਨੁਕਸਾਨ ਹੋਇਆ ਹੈ।
ਸ਼ੋਪੀਆਂ ਦੇ ਜ਼ਿਲ੍ਹਾ ਹਸਪਤਾਲ ਵਿੱਚ ਲੱਗੀ ਅੱਗ, ਡਾਕਟਰਾਂ ਦੀ ਸੂਝ-ਬੂਝ ਕਾਰਨ ਬਚੇ ਮਰੀਜ਼
ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਜ਼ਿਲ੍ਹਾ ਹਸਪਤਾਲ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਅੱਗ ਨੂੰ ਫੈਲਣ ਤੋਂ ਰੋਕਣ ਲਈ ਤਰੁੰਤ ਕਾਰਵਾਈ ਕੀਤੀ, ਨਾਲ ਹੀ, ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਕਿਸੇ ਹੋਰ ਇਮਾਰਤ ਵਿੱਚ ਤਬਦੀਲ ਕਰ ਦਿੱਤਾ ਗਿਆ, ਜਿਸ ਨਾਲ ਜਾਨੀ ਨੁਕਸਾਨ ਨਹੀਂ ਹੋਇਆ।
ਸ਼ੋਪੀਆਂ ਦੇ ਜ਼ਿਲ੍ਹਾ ਹਸਪਤਾਲ ਵਿੱਚ ਲੱਗੀ ਅੱਗ, ਡਾਕਟਰਾਂ ਦੀ ਸੂਝ- ਬੂਝ ਕਾਰਨ ਬਚੇ ਮਰੀਜ਼
ਜਾਣਕਾਰੀ ਮੁਤਾਬਕ ਜ਼ਿਲ੍ਹਾ ਹਸਪਤਾਲ ਸ਼ੋਪੀਆਂ ਵਿਖੇ ਐਤਵਾਰ ਸਵੇਰੇ 3 ਵਜੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ, ਇਮਾਰਤ ਦੇ ਸਰਜੀਕਲ ਅਤੇ ਗਾਇਨੀਕੋਲੋਜੀਕਲ ਵਾਰਡਾਂ ਵਿੱਚ ਮੌਜੂਦ ਮਰੀਜ਼ਾਂ ਨੂੰ ਤੁਰੰਤ ਬਾਹਰ ਕੱਢਿਆ ਗਿਆ ਅਤੇ ਇੱਕ ਹੋਰ ਇਮਾਰਤ ਵਿੱਚ ਤਬਦੀਲ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਅੱਗ ਲੱਗਣ ਦੀ ਘਟਨਾ ਵਿੱਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਈਆ।
ਅੱਗ ਲੱਗਣ ਤੋਂ ਥੋੜ੍ਹੀ ਦੇਰ ਬਾਅਦ ਹੀ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਤੇ ਅੱਗ ‘ਤੇ ਕਾਬੂ ਪਾਇਆ ਗਿਆ। ਸੂਤਰਾਂ ਅਨੁਸਾਰ ਹਸਪਤਾਲ ‘ਚ ਅੱਗ ਲੱਗਣ ਦਾ ਕਾਰਨ ਇੱਕ ਸ਼ਾਰਟ ਸਰਕਟ ਹੈ।