ਜੰਮੂ: ਜੰਮੂ ਦੇ ਬਾਹਰਵਾਰ ਇੱਕ ਅਸਥਾਈ ਢਾਂਚੇ 'ਚ ਬਣੇ ਬਾਜ਼ਾਰ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਬਾਜ਼ਾਰ ਦੀਆਂ ਦਰਜਨ ਦੇ ਕਰੀਬ ਦੁਕਾਨਾਂ ਸੜ ਗਈਆਂ ਅਤੇ ਦੋ ਲੱਖ ਰੁਪਏ ਦੀ ਸੰਪਤੀ ਦਾ ਨੁਕਸਾਨ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅੱਧੀ ਦਰਜਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤ੍ਰਿਕੁਟਾ ਨਗਰ ਖੇਤਰ ਦੀ ਬਾਗ ਮੰਡੀ 'ਚ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ (Fire Brigade and Emergency Services) ਦੇ ਅਧਿਕਾਰੀ ਨੇ ਦੱਸਿਆ ਕਿ ਰਾਤ 9:05 ਵਜੇ ਮਾਰਕੀਟ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਜ਼ਿਆਦਾਤਰ ਦੁਕਾਨਾਂ ਲੱਕੜ ਅਤੇ ਟੀਨ ਦੀਆਂ ਬਣੀਆਂ ਹੋਈਆਂ ਹਨ।