ਇੰਫਾਲ:ਮਣੀਪੁਰ ਵਿੱਚ 3 ਮਈ ਤੋਂ ਸ਼ੁਰੂ ਹੋਈ ਹਿੰਸਾ ਦੇ 50 ਦਿਨ ਪੂਰੇ ਹੋ ਗਏ ਹਨ, ਪਰ ਹਿੰਸਾ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਤਾਜ਼ਾ ਖ਼ਬਰ ਇਹ ਹੈ ਕਿ ਮਣੀਪੁਰ ਵਿੱਚ ਅਣਪਛਾਤੇ ਬੰਦੂਕਧਾਰੀਆਂ ਅਤੇ ਅਸਾਮ ਰਾਈਫਲਜ਼ ਵਿਚਾਲੇ ਗੋਲੀਬਾਰੀ ਹੋਈ ਹੈ। ਮਣੀਪੁਰ ਦੇ ਇੰਫਾਲ ਪੱਛਮੀ ਜ਼ਿਲ੍ਹੇ ਦੇ ਉੱਤਰੀ ਬੋਲਜਾਂਗ 'ਚ ਵੀਰਵਾਰ ਸਵੇਰੇ 5 ਵਜੇ ਅਣਪਛਾਤੇ ਬੰਦੂਕਧਾਰੀਆਂ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਵਿਚਾਲੇ ਗੋਲੀਬਾਰੀ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸਥਿਤੀ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਬੰਦੂਕਧਾਰੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਜਾਰੀ ਹੈ।
ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਕਰੀਬ 5.45 ਵਜੇ ਇੰਫਾਲ ਪੂਰਬੀ ਜ਼ਿਲ੍ਹੇ 'ਚ YKPI ਦੇ ਉੱਤਰ 'ਚ ਉਰੰਗਪਤ ਨਜ਼ਦੀਕ ਆਟੋਮੈਟਿਕ ਛੋਟੇ ਹਥਿਆਰਾਂ ਤੋਂ ਗੋਲੀਬਾਰੀ ਦੀਆਂ ਆਵਾਜ਼ਾਂ ਵੀ ਸੁਣੀਆਂ ਗਈਆਂ। ਸ਼ਾਮ 5.30 ਵਜੇ ਦੇ ਕਰੀਬ ਹੈਰੋਥਲ ਵੱਲ ਦੋ ਦਿਸ਼ਾਵਾਂ ਤੋਂ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਗੋਲੀਬਾਰੀ ਕੀਤੇ ਜਾਣ ਦੀ ਵੀ ਖ਼ਬਰ ਹੈ। ਸੂਤਰਾਂ ਨੇ ਦੱਸਿਆ ਕਿ ਸ਼ਾਮ ਕਰੀਬ 7.30 ਵਜੇ ਸਥਿਤੀ 'ਤੇ ਕਾਬੂ ਪਾਇਆ ਗਿਆ। ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਨੂੰ ਮਹਿਲਾ ਕਾਰਕੁਨਾਂ ਵੱਲੋਂ ਸਾਵਨਬੁੰਗ-ਵਾਈਕੇਪੀਆਈ ਸੜਕ ਨੂੰ ਕਈ ਥਾਵਾਂ 'ਤੇ ਜਾਮ ਕਰ ਦਿੱਤਾ ਗਿਆ।