ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ-2020 ਦਾ ਵਿਰੋਧ ਦੇਸ਼ ਭਰ ਦੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਸੰਘਰਸ਼ ਕਰ ਰਹੀਆਂ 30 ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਅੱਜ ਦਿੱਲੀ ਬੁਲਾਇਆ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲ ਮੰਤਰੀ ਪਿਯੂਸ਼ ਗੋਇਲ ਨਾਲ ਕਿਸਾਨ ਜਥੇਬੰਦੀਆਂ ਦੀ ਇਹ ਮੀਟਿੰਗ ਕਿਸੇ ਵੀ ਨਤੀਜੇ ਨਹੀਂ ਪਹੁੰਚ ਸਕੀ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਅੱਜ ਦੀ ਇਹ ਮੀਟਿੰਗ ਕਿਸੇ ਵੀ ਬਿਨ੍ਹਾਂ ਕਿਸੇ ਨਤੀਜੇ ਤੋਂ ਖਤਮ ਹੋ ਗਈ ਹੈ।
30 ਕਿਸਾਨ ਜਥੇਬੰਦੀਆਂ ਦੀ ਕੇਂਦਰੀ ਮੰਤਰੀਆਂ ਨਾਲ ਅੱਜ ਦੀ ਮੀਟਿੰਗ ਰਹੀ ਬੇ-ਨਤੀਜਾ ਲਗਭਗ ਸੱਤ ਘੰਟੇ ਖੇਤੀ ਕਾਨੂੰਨਾਂ 'ਤੇ ਕਿਸਾਨਾਂ ਅਤੇ ਸਰਕਾਰ ਵਿਚਕਾਰ ਹੋਈ ਗੱਲਬਾਤ ਦਾ ਕੋਈ ਸਿੱਟਾ ਨਹੀਂ ਨਿਕਲ ਸਕਿਆ। ਇਸ ਮੀਟਿੰਗ ਮਗਰੋਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਾਡੇ ਵਿਚਾਰਾਂ 'ਚ ਕਾਫੀ ਦੂਰੀ ਸੀ। ਇਸ ਦੇ ਬਾਵਜੂਦ ਵੀ ਅਸੀਂ ਕਿਸਾਨਾਂ ਨੂੰ ਕਿਹਾ ਹੈ ਕਿ ਇਸ 'ਤੇ ਚਰਚਾ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸਾਨਾਂ ਭਰੋਸਾ ਦਿੱਤਾ ਹੈ ਕਿ ਐਮਐਸਪੀ ਅਤੇ ਏਪੀਐਮਸੀ ਵੀ ਜਾਰੀ ਰਹੇਗੀ।
ਇਸ ਮੀਟਿੰਗ ਬਾਰੇ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੀਆਂ ਮੰਗਾਂ ਤੋਂ ਕੇਂਦਰ ਸਰਕਾਰ ਦੇ ਮੰਤਰੀਆਂ ਨੂੰ ਜਾਣੂ ਕਰਵਾਇਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਤਿੰਨੇ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ-2020 ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸੇ ਨਾਲ ਹੀ ਪਰਾਲੀ ਸਾੜਣ ਵਾਲੇ ਨਵੇਂ ਆਰਡੀਨੈਂਸ ਨੂੰ ਵੀ ਤੁਰੰਤ ਰੱਦ ਕਰਨ ਦੀ ਵੀ ਮੰਗ ਕੀਤੀ ਗਈ ਹੈ।
ਸੁਰਜੀਤ ਕੁਮਾਰ ਜਿਆਣੀ ਦਾ ਪੱਖ
ਇਸ ਮੀਟਿੰਗ ਬਾਰੇ ਮੁੱਢਲੇ ਵੇਰਵਿਆਂ ਅਨੁਸਾਰ ਕਿਸਾਨ ਆਗੂਆਂ ਨੇ ਮੰਤਰੀਆਂ ਅੱਗੇ ਪੰਜਾਬ ਦੀ ਆਰਥਿਕ ਨਾਕਾਬੰਦੀ ਨੂੰ ਵੀ ਤੁਰੰਤ ਖਤਮ ਕਰਨ ਦੀ ਮੰਗ ਰੱਖੀ ਹੈ ਅਤੇ ਮਾਲ ਗੱਡੀਆਂ ਦੀ ਆਵਾਜ਼ਾਈ ਵੀ ਬਹਾਲ ਕਰਨ ਦੀ ਮੰਗ ਰੱਖੀ ਹੈ। ਇਸ ਮੀਟਿੰਗਾ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀਆਂ ਮੰਗਾਂ ਤੋਂ ਸਰਕਾਰ ਦੇ ਮੰਤਰੀਆਂ ਨੂੰ ਜਾਣੂ ਕਰਵਾ ਦਿੱਤਾ ਹੈ ਜੇਕਰ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਨੂੰ ਨਹੀਂ ਮੰਨਦੀ ਤਾਂ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ।
30 ਕਿਸਾਨ ਜਥੇਬੰਦੀਆਂ ਦੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਜਾਰੀ
30 ਕਿਸਾਨ ਜਥੇਬੰਦੀਆਂ ਦੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਜਾਰੀ